ਸੜਕ ਪਾਰ ਕਰ ਰਹੇ ਚੌਂਕੀਦਾਰ ਨਾਲ ਵਾਪਰਿਆ ਹਾਦਸਾ, ਮੌਤ
Friday, Dec 06, 2019 - 06:39 PM (IST)

ਤਪਾ ਮੰਡੀ, (ਸ਼ਾਮ ਗਰਗ)— ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੜੈਲੀ ਚੌਂਕ ਨਜ਼ਦੀਕ ਸ਼ਾਮ 5 ਵਜੇ ਦੇ ਕਰੀਬ ਇਕ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਗੋਦਾਮ 'ਚ ਲੱਗੇ ਚੌਂਕੀਦਾਰ ਦੀ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਲੀਲਾ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਤਪਾ ਕਣਕ ਦੇ ਗੁਦਾਮ 'ਚ ਪ੍ਰਾਈਵੇਟ ਰਾਤ ਦੀ ਚੌਂਕੀਦਾਰੀ ਕਰਦਾ ਸੀ ਸ਼ੁਕੱਰਵਾਰ ਸ਼ਾਮ 5 ਵਜੇ ਦੇ ਕਰੀਬ ਜਦ ਉਹ ਅਪਣਾ ਬਿਸਤਰਾ ਚੁੱਕ ਕੇ ਸੜਕ ਕਰਾਸ ਕਰਕੇ ਗੋਦਾਮ 'ਚ ਜਾ ਰਿਹਾ ਸੀ ਤਾਂ ਬਰਨਾਲਾ ਸਾਈਡ ਤੋਂ ਆਏ ਤੇਜ਼ ਰਫਤਾਰ ਵਾਹਨ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਕੇ ਮੌਤ ਦੇ ਘਾਟ ਉਤਾਰ ਦਿੱਤਾ ਤੇ ਚਾਲਕ ਮੌਕੇ 'ਤੋਂ ਫਰਾਰ ਹੋ ਗਿਆ। ਘਟਨਾ ਦਾ ਪਤਾ ਲੱਗਦੈ ਹੀ ਮਿੰਨੀ ਸਹਾਰਾ ਕਲੱਬ ਦੇ ਵਾਲੰਟੀਅਰ ਤੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਦੀ ਅਗਵਾਈ 'ਚ ਪੁਲਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੋਰਚਰੀ ਬਰਨਾਲਾ ਭੇਜ ਦਿੱਤਾ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੇ ਇਕ ਲੜਕਾ ਛੱਡ ਗਿਆ ਹੈ। ਪੁਲਸ ਨੇ ਪਰਿਵਾਰਿਕ ਮੈਂਬਰਾਂ ਦੇ ਬਿਆਨ 'ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।