ਘੱਗਰ ਦਰਿਆ ਦੇ ਪਾਣੀ ਕਾਰਨ ਖਨੌਰੀ ਤੇ ਮੂਨਕ ਦੇ ਇਲਾਕਿਆਂ ''ਚ ਪਏ ਪਾੜ ਨੂੰ ਪੂਰਿਆ : DC

Thursday, Jul 20, 2023 - 05:29 PM (IST)

ਘੱਗਰ ਦਰਿਆ ਦੇ ਪਾਣੀ ਕਾਰਨ ਖਨੌਰੀ ਤੇ ਮੂਨਕ ਦੇ ਇਲਾਕਿਆਂ ''ਚ ਪਏ ਪਾੜ ਨੂੰ ਪੂਰਿਆ : DC

ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਘੱਗਰ ਦਰਿਆ ਵਿੱਚ ਸਮਰੱਥਾ ਤੋਂ ਜ਼ਿਆਦਾ ਪਾਣੀ ਆਉਣ ਕਾਰਨ ਆਏ ਹੜ੍ਹਾਂ ਤੋਂ ਲੋਕਾਂ ਨੂੰ ਰਾਹਤ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਗਰੂਰ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਦੇ ਹੜ੍ਹ ਦੀ ਮਾਰ ਹੇਠ ਆਏ ਖਨੌਰੀ ਤੇ ਮੂਨਕ ਦੇ ਇਲਾਕਿਆਂ ’ਚ ਰਾਹਤ ਕਾਰਜਾਂ ਦੇ ਨਾਲ-ਨਾਲ ਘੱਗਰ ਨਦੀ ਦੇ ਕਿਨਾਰਿਆਂ ’ਚ ਪਏ ਪਾੜਾਂ ਨੂੰ ਪੂਰਨ ਦਾ ਕੰਮ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਟੀਮਾਂ ਵੱਲੋਂ ਦੋ ਹੋਰ ਪਾੜਾਂ ਨੂੰ ਕਾਮਯਾਬੀ ਨਾਲ ਪੂਰ ਲਿਆ ਗਿਆ ਹੈ। 

ਇਹ ਵੀ ਪੜ੍ਹੋ : ਰੇਲ ਯਾਤਰੀਆਂ ਲਈ ਖ਼ੁਸ਼ਖਬਰੀ: ਜਨਰਲ ਡੱਬਿਆਂ 'ਚ ਮਿਲੇਗਾ 20 ਰੁਪਏ ’ਚ ਭੋਜਨ, 3 ਰੁਪਏ 'ਚ ਪਾਣੀ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਬਾਓਪੁਰ ਵਿਖੇ ਤਕਰੀਬਨ 180 ਫੁੱਟ ਦਾ ਪਾੜ ਪੈ ਗਿਆ ਸੀ, ਜਿਸਨੂੰ ਪੂਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਟੀਮਾਂ ਵੱਲੋਂ ਕਿਨਾਰਿਆਂ ਦੇ ਉਪਰਲੇ ਪਾਸੇ ਗੋਲਾਕਾਰ ਢੰਗ ਨਾਲ ਮਿੱਟੀ ਦੀਆਂ ਬੋਰੀਆ ਲਾ ਕੇ ਪਾਣੀ ਦੇ ਤੇਜ਼ ਵਹਾਅ ਨੂੰ ਬਾਹਰ ਵਗਣ ਤੋਂ ਰੋਕ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਗੁਲਾਹੜ ਵਿਖੇ ਪਏ ਤਕਰੀਬਨ 250 ਫੁੱਟ ਦੇ ਇੱਕ ਵੱਡੇ ਪਾੜ ਨੂੰ ਇਸੇ ਢੰਗ ਨਾਲ ਪੂਰਿਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਘੱਗਰ ਦਰਿਆ ਵਿੱਚ ਪਏ ਬਾਕੀ ਪਾੜਾਂ ਨੂੰ ਪੂਰਨ ਦਾ ਕੰਮ ਦਿਨ ਰਾਤ ਇੱਕ ਕਰਕੇ ਕਰਵਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : 2024 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਪੱਬਾਂ ਭਾਰ ਹੋਇਆ ਚੋਣ ਕਮਿਸ਼ਨ, ਤਿਆਰੀਆਂ ਸ਼ੁਰੂ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਘੱਗਰ ਦਰਿਆ ਵਿੱਚ ਪਏ ਪਾੜਾਂ ਨੂੰ ਪੂਰਨ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਰਾਹਤ ਅਤੇ ਮੁੜ ਵਸੇਬੇ ਦੇ ਕੰਮ ਲਗਾਤਾਰ ਜਾਰੀ ਹਨ। ਹੜ੍ਹ ਦੀ ਮਾਰ ਹੇਠ ਆਏ ਇਲਾਕਿਆਂ ’ਚ ਸਿਹਤ ਵਿਭਾਗ ਦੇ ਨਾਲ-ਨਾਲ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੀਆਂ ਟੀਮਾਂ 24 ਘੰਟੇ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਪਾਣੀ ਵਿੱਚ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਲਗਾਤਾਰ ਦਵਾਈਆਂ ਦੀ ਸਪਰੇਅ ਅਤੇ ਫੌਗਿੰਗ ਕਰਵਾਈ ਜਾ ਰਹੀ ਹੈ ਅਤੇ ਨਾਲ ਹੀ ਲੋਕਾਂ ਨੂੰ ਮੱਛਰਾਂ ਤੋਂ ਬਚਾਉਣ ਲਈ ਮੱਛਰਦਾਨੀਆਂ ਵੀ ਵੰਡੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਹੜ੍ਹਾਂ ਕਾਰਨ ਤਬਾਹ ਹੋਏ ਝੋਨੇ ਦੀ ਫ਼ਸਲ ਦੀ ਮੁੜ ਲਵਾਈ ਲਈ ਪਨੀਰੀ ਮੁਹੱਈਆ ਕਰਵਾਉਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : Johnson & Johnson ਬੇਬੀ ਪਾਊਡਰ ਕਾਰਨ ਹੋਇਆ ਕੈਂਸਰ, ਕੰਪਨੀ ਨੂੰ ਭਰਨੇ ਪੈਣਗੇ 154 ਕਰੋੜ ਰੁਪਏ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News