ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਨੇ ਫੂਕਿਆ ਸੂਬਾ ਸਰਕਾਰ ਦਾ ਪੁਤਲਾ

08/23/2019 1:51:42 AM

ਫਿਰੋਜ਼ਪੁਰ, (ਭੁੱਲਰ)- ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਫਿਰੋਜ਼ਪੁਰ ਵੱਲੋਂ ਪੈਨਲ ਮੀਟਿੰਗ ਕਰਨ ਤੋਂ ਭੱਜੇ ਪੰਜਾਬ ਦੇ ਮੁੱਖ-ਮੰਤਰੀ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਜ਼ਿਲਾ ਪ੍ਰਧਾਨ ਬਲਕਾਰ ਸਿੰਘ ਦੀ ਅਗਵਾਈ ’ਚ ਸੂਬਾ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਬਲਜਿੰਦਰ ਸਿੰਘ ਸੋਢੀ ਨਗਰ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ’ਚ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ 20 ਅਗਸਤ ਨੂੰ ਪੰਜਾਬ ਦੇ ਮੁੱਖ-ਮੰਤਰੀ ਨਾਲ ਚੰਡੀਗਡ਼੍ਹ ਵਿਖੇ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ, ਜਿਸ ਤੋਂ ਉਹ ਭੱਜ ਗਏ ਹਨ। ਰੋਸ ਵਿਚ ਆਏ ਮੋਰਚਾ ਆਗੂਆਂ ਵੱਲੋਂ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਕਿ ਸੂਬਾ ਸਰਕਾਰ ਖਿਲਾਫ ਸੰਘਰਸ਼ ਤਿੱਖਾ ਕਰਦੇ 21 ਅਗਸਤ ਤੋਂ 28 ਅਗਸਤ ਤੱਕ ਜ਼ਿਲਿਆਂ, ਬਲਾਕਾਂ, ਤਹਿਸੀਲਾਂ ਅਤੇ ਪਿੰਡ ਪੱਧਰ ’ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ। ਇਸਦੇ ਦੌਰਾਨ 25 ਅਗਸਤ ਨੂੰ ਪਟਿਆਲਾ ਵਿਖੇ ਮੋਰਚੇ ਦੀ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੇ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੀਤ ਪ੍ਰਧਾਨ ਪੰਜਾਬ ਰੁਪਿੰਦਰ ਸਿੰਘ, ਬਲਜੀਤ ਸਿੰਘ, ਰਣਜੀਤ ਸਿੰਘ ਖਾਲਸਾ, ਆਦਿ ਹਾਜ਼ਰ ਸਨ। ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਸੂਬਾ ਸਰਕਾਰ ਦਾ ਪੁਤਲਾ ਫੂਕਦੀ ਹੋਈ।

Bharat Thapa

This news is Content Editor Bharat Thapa