ਪਿੰਡ ਦਾ ਹਰ ਵਰਗ ਪਾਣੀ ਵਾਲੇ ਟੈਂਕਰ ਦੀ ਵਰਤੋਂ ਕਰ ਸਕਦਾ ਹੈ : ਘੁਬਾਇਆ
Saturday, May 12, 2018 - 01:00 PM (IST)

ਸ੍ਰੀ ਮੁਕਤਸਰ ਸਾਹਿਬ (ਪਵਨ ਤਨਜਾ) - ਪਿੰਡ ਲੰਬੀ ਢਾਬ ਵਿਖੇ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਵਲੋਂ ਐਮ. ਪੀ. ਫੰਡ 'ਚੋਂ ਪਿੰਡ ਦੀ ਪੰਚਾਇਤ ਨੂੰ ਪਾਣੀ ਵਾਲਾ ਟੈਂਕਰ ਸਪੁਰਦ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਅਤੇ ਸਾਬਕਾ ਵਿਧਾਇਕਾ ਕਰਨ ਕੌਰ ਬਰਾੜ ਵਿਸ਼ੇਸ ਤੌਰ 'ਤੇ ਹਾਜ਼ਰ ਸਨ।
ਉਨ੍ਹਾਂ ਨੇ ਪਿੰਡ ਵਾਸੀਆ ਨੂੰ ਸੰਬੋਧਨ ਕਰਦਿਆ ਕਿਹਾ ਕਿ ਪਾਣੀ ਵਾਲੇ ਟੈਂਕਰ ਦਾ ਸਭ ਵਰਗਾ ਨੂੰ ਫਾਇਦਾ ਹੋਵੇਗਾ ਅਤੇ ਕਿਸੇ ਵੀ ਵਰਗ ਦਾ ਵਿਅਕਤੀ ਇਸ ਦੀ ਵਰਤੋ ਕਰ ਸਕਦਾ ਹੈ। ਉਨ੍ਹਾਂ ਪਿੰਡ ਵਾਸੀਆ ਨੂੰ ਯਕੀਨ ਦਿਵਾਇਆ ਕਿ ਜਲਦ ਹੀ ਪਿੰਡ ਦੇ ਸਰਕਾਰੀ ਸਕੂਲ 'ਚ ਵੀ ਸਾਫ-ਸੁਥਰੇ ਪਾਣੀ ਲਈ ਆਰ.ਓ. ਪਲਾਂਟ ਵੀ ਲਗਵਾ ਦਿੱਤਾ ਜਾਵੇਗਾ। ਇਸ ਮੌਕੇ ਮਲਕੀਤ ਸਿੰਘ ਸਰਪੰਚ, ਹਰਪਾਲ ਸਿੱਧੂ, ਜਸਕਰਨ ਸਿੰਘ, ਕੁਲਦੀਪ ਸਿੰਘ, ਲਖਵਿੰਦਰ ਸਿੰਘ, ਕਰਮਜੀਤ ਕਰਮਾ ਆਦਿ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।