ਆਪਣੀਆਂ ਮੰਗਾਂ ਨੂੰ ਲੈ ਕੇ ਟੈਂਕੀ ''ਤੇ ਚੜ੍ਹੇ ਵਾਟਰ ਵਰਕਸ ਮੋਟੀਵੇਟਰ ਕਰਮਚਾਰੀ

09/20/2019 11:43:49 AM

ਪਟਿਆਲਾ (ਬਖਸ਼ੀ, ਬਲਜਿੰਦਰ)—ਪੰਜਾਬ ਭਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਵੱਖ-ਵੱਖ ਮੁਲਾਜ਼ਮ ਟੈਂਕੀ 'ਤੇ ਚੜ੍ਹੇ ਹੋਏ ਹਨ। ਜਾਣਕਾਰੀ ਮੁਤਾਬਕ ਅੱਜ ਪਟਿਆਲਾ ਦੇ ਹਸਨਪੁਰ ਵਿਖੇ ਵਾਟਰ ਵਰਕਸ ਦੇ ਮੋਟੀਵੇਟਰ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਟੈਂਕੀ 'ਤੇ ਚੜ੍ਹ ਗਏ। ਇਹ ਕੋਈ ਪਹਿਲਾ ਮੌਕਾ ਨਹੀਂ ਇਸ ਤੋਂ ਪਹਿਲਾਂ ਵੀ ਇਨ੍ਹਾਂ ਵਿਅਕਤੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਟੈਂਕੀ ਦਾ ਸਹਾਰਾ ਲਿਆ ਗਿਆ ਸੀ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਿਛਲੇ ਤਿੰਨ ਸਾਲਾਂ ਤੋਂ ਇਨ੍ਹਾਂ ਨੂੰ ਨਾ ਤਾਂ ਕੋਈ ਪੱਕਾ ਕੀਤਾ ਅਤੇ ਨਾ ਹੀ ਕੋਈ ਤਨਖਾਹ ਮਿਲੀ ਹੈ, ਜਿਸ ਕਾਰਨ ਲਗਾਤਾਰ ਇਹ ਆਪਣਾ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਇਕ ਸਾਲ ਤੋਂ ਪੰਜਾਬ ਸਰਕਾਰ ਦੇ ਨਾਲ ਵੀ ਗੱਲਬਾਤ ਕਰ ਰਹੇ ਹਨ, ਪਰ ਅਜੇ ਤੱਕ ਕੋਈ ਵੀ ਗੱਲ ਸਿਰੇ ਨਹੀਂ ਲੱਗੀ। ਇਹ ਹੀ ਕਾਰਨ ਹੈ ਕਿ ਇਨ੍ਹਾਂ ਦੇ ਛੇ ਸਾਥੀ ਅੱਜ ਪਾਣੀ ਵਾਲੀ ਟੈਂਕੀ ਦੇ ਚੜ੍ਹ ਗਏ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ ਇਕ-ਇਕ ਕਰਕੇ ਟੈਂਕੀ ਤੋਂ ਛਾਲਾ ਮਾਰ ਕੇ ਆਪਣੀ ਜਾਨ ਦੇ ਦੇਣਗੇ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ 2 ਮੁਲਾਜ਼ਮ ਟੈਂਕੀ ਤੋਂ ਛਾਲ ਮਾਰ ਕੇ ਆਪਣੀ ਜਾਨ ਗੁਆ ਚੁੱਕੇ ਹਨ ਪਰ ਸਰਕਾਰ ਨੂੰ ਕਿਸੇ ਦੀ ਜਾਨ ਦੀ ਕੋਈ ਪਰਵਾਹ ਨਹੀਂ ਹੈ।


Shyna

Content Editor

Related News