ਅਸੀ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਹੀ ਨਿੱਘ ਮਾਣ ਰਹੇ ਹਾਂ : ਲਾਭ ਸਿੰਘ ਉਗੋਕੇ

03/23/2022 3:37:14 PM

ਤਪਾ ਮੰਡੀ, (ਮੇਸ਼ੀ,ਹਰੀਸ) : ਸੂਬੇ 'ਚ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸੇ ਲੜੀ ਤਹਿਤ ਸਥਾਨਕ ਪ੍ਰੈੱਸ ਕਲੱਬ ਤਪਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਦੇ ਸੰਬੰਧ ਵਿਚ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ਹੀਦਾਂ ਵੱਲੋਂ ਦਿੱਤੀ ਗਈ ਕੁਰਬਾਨੀ ਸਦਕਾ ਹੀ ਸਾਨੂੰ ਆਜ਼ਾਦੀ ਮਾਨਣ ਦਾ ਨਿੱਘ ਮਿਲਿਆ ਹੈ। ਇਸ ਲਈ ਸਾਨੂੰ ਹਮੇਸ਼ਾਂ ਸ਼ਹੀਦਾਂ ਨੂੰ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਸਰਕਾਰਾਂ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ, ਉਨ੍ਹਾਂ ਨੂੰ ਲੋਕ ਭੁੱਲ ਜਾਂਦੇ ਹਨ। 

PunjabKesari

ਇਹ ਵੀ ਪੜ੍ਹੋ : ਮਾਨਸਿਕ ਤੌਰ ’ਤੇ ਪ੍ਰੇਸ਼ਾਨ ਭਾਰਤੀ ਨੌਜਵਾਨ ਪਾਕਿਸਤਾਨ ਸਰਹੱਦ ’ਚ ਹੋਇਆ ਦਾਖ਼ਲ, ਪਾਕਿ ਰੇਂਜਰਾਂ ਕੀਤਾ ਗ੍ਰਿਫ਼ਤਾਰ

ਵਿਧਾਇਕ ਲਾਭ ਸਿੰਘ ਉਗੋਕੇ ਨੇ ਨੌਜਵਾਨ ਪੀੜ੍ਹੀ ਨੂੰ ਸੁਨੇਹਾ ਦਿੰਦੇ ਹੋਏ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਹੋ ਕੇ ਸ਼ਹੀਦਾ ਵੱਲੋਂ ਦੱਸੇ ਹੋਏ ਰਸਤੇ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੈੱਸ ਕਲੱਬ ਦੇ ਪ੍ਰਧਾਨ ਰਮੇਸ਼ ਗੋਇਲ, ਚੇਅਰਮੈਨ ਵਿਜੇ ਸ਼ਰਮਾ, ਸਰਪ੍ਰਸਤ ਲੁਭਾਸ ਸਿੰਗਲਾ ਅਤੇ ਸੁਰਿੰਦਰ ਮਿੱਤਲ ਆਦਿ ਨੇ ਸੰਬੋਧਨ ਕਰਦਿਆਂ ਹੋਇਆਂ ਕਲੱਬ ਦੇ ਮੈਬਰਾਂ ਨਾਲ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਸਨਮਾਨਿਤ ਕੀਤਾ । ਹੋਰਨਾਂ ਤੋਂ ਇਲਾਵਾ ਇਸ ਮੌਕੇ ਧਰਮਿੰਦਰ ਸਿੰਘ ਧਾਲੀਵਾਲ ਪਵਨ ਗਰਗ ,ਪੰਕਜ ਸਿੰਗਲਾ ਆਦਿ ਹਾਜ਼ਰ ਸਨ ।                       

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ 

 


Anuradha

Content Editor

Related News