ਅੰਦੋਲਨ ’ਚ ਸ਼ਹੀਦ ਹੋਏ ਕਿਸਾਨਾਂ ਦੇ ਯਾਦਗਾਰੀ ਸਮਾਰਕ ਬਣਾਵਾਂਗੇ : ਵਿਜੈ ਇੰਦਰ ਸਿੰਗਲਾ

02/15/2022 3:50:34 PM

ਸੰਗਰੂਰ (ਦਲਜੀਤ ਸਿੰਘ ਬੇਦੀ, ਵਿਜੇ ਕੁਮਾਰ ਸਿੰਗਲਾ): ਹਲਕੇ ’ਚ ਹੋਏ ਵਿਕਾਸ ਕਾਰਜਾਂ ਦਾ ਵੇਰਵਾ ਦਿੰਦਿਆਂ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸੰਗਰੂਰ ਹਲਕੇ ’ਚ ਹੋਏ ਵਿਕਾਸ ਦੀ ਚਰਚਾ ਅੱਜ ਪੂਰੇ ਪੰਜਾਬ ਵਿੱਚ ਹੋ ਰਹੀ ਹੈ ਤੇ ਸੂਬੇ ਦੇ ਲੋਕ ਇਸ ਹਲਕੇ ਵਿੱਚ ਹੋਏ ਕੰਮਾਂ ਦੀਆਂ ਮਿਸਾਲਾਂ ਦੇ ਰਹੇ ਹਨ। ਹਲਕੇ ਦੇ ਪਿੰਡ ਅਕੋਈ ਸਾਹਿਬ ਵਿਖੇ ਇੱਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਹਲਕੇ ਦੇ ਹਰ ਸਕੂਲ ਨੂੰ ਅੱਪਗ੍ਰੇਡ ਕਰਕੇ ਕੰਪਿਊਟਰ ਅਤੇ ਪ੍ਰੋਜੈਕਟਰ ਲਗਾਕੇ ਪ੍ਰਾਈਵੇਟ ਸਕੂਲਾਂ ਤੋਂ ਬਿਹਤਰ ਬਣਾਇਆ ਗਿਆ ਹੈ। ਸਿੰਗਲਾ ਨੇ ਕਿਹਾ ਕਿ ਹਰ ਮਾਂ ਦਾ ਸੁਪਨਾ ਹੁੰਦਾ ਹੈ ਕਿ ਉਸਦਾ ਬੱਚਾ ਉਚੇਰੀ ਸਿੱਖਿਆ ਹਾਸਲ ਕਰੇ । ਹਲਕੇ ਵਿੱਚ ਸਭ ਸੜਕਾਂ ਨੂੰ ਨਵਾਂ ਬਣਾਕੇ ਚਿੱਟੀ ਪੱਟੀ ਲਗਾਕੇ ਰਾਹਗੀਰਾਂ ਨੂੰ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਦੇਹ ਕਲਾਂ ਪਿੰਡ ਵਿੱਚ ਲੱਗਣ ਵਾਲੀ ਸੀਮਿੰਟ ਫੈਕਟਰੀ ਨਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਤੇ ਲੋਕਾਂ ਦੀ ਆਰਥਿਕਤਾ ਮਜਬੂਤ ਹੋਵੇਗੀ ।

ਇਹ ਵੀ ਪੜ੍ਹੋ : ਹਰਸਿਮਰਤ ਦਾ 'ਆਪ' 'ਤੇ ਤੰਜ, ਜੋ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਨਹੀਂ ਨਿਭਾਅ ਸਕੇ, ਉਹ ਪੰਜਾਬ ਕੀ ਸੰਭਾਲਣਗੇ  

ਸਿੰਗਲਾ ਨੇ ਕਿਹਾ ਕੇ ਉਨ੍ਹਾਂ ਨੇ ਆਪਣੇ ਪੰਜ ਸਾਲ ਦੇ ਕਾਰਜਕਾਲ ਵਿਚ ਇਲਾਕੇ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਹੈ ਜਿਸ ਤਹਿਤ ਇਲਾਕੇ ਵਿੱਚ ਪੀ. ਜੀ. ਆਈ. ਹਸਪਤਾਲ, ਕੈਂਸਰ ਹਸਪਤਾਲ ਬਣਾਇਆ ਹੈ ਅਤੇ ਸਟੇਡੀਅਮ ਦਾ ਨਵੀਨੀਕਰਨ ਕਰਕੇ ਸਿੰਥੈਟਿਕ ਟਰੈਕ ਬਣਵਾਇਆ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਅਜਿਹਾ ਪਹਿਲਾ ਸ਼ਹਿਰ ਹੈ, ਜਿਥੇ ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦਾ ਇੱਕ ਸਾਂਝਾ ਯਾਦਗਾਰੀ ਸਮਾਰਕ ਬਣਾਇਆ ਗਿਆ ਹੈ ਅਤੇ ਜਿਹੜੇ ਪਿੰਡਾਂ ਦੇ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਹਨ ਹਰ ਪਿੰਡ ਵਿੱਚ ਉਨ੍ਹਾਂ ਕਿਸਾਨਾਂ ਦੀ ਯਾਦ ਵਿਚ ਇਕ ਸਮਾਰਕ ਬਣਾਇਆ ਜਾਵੇਗਾ। ਇਸ ਸੰਬੰਧੀ ਉਕਤ ਪਿੰਡਾਂ ਦੀਆਂ ਪੰਚਾਇਤਾਂ ਨੂੰ ਢਾਈ ਢਾਈ ਲੱਖ ਰੁਪਏ ਦੇ ਚੈੱਕ ਦਿੱਤੇ ਜਾਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਭਗਤ ਸਿੰਘ ਅਕੋਈ, ਅਵਤਾਰ ਸਿੰਘ ਤਾਰੀ, ਸਰਪੰਚ ਕੁਲਵਿੰਦਰ ਸਿੰਘ ਅਕੋਈ, ਹਰਪਾਲ ਸਿੰਘ ਸੋਨੂੰ, ਬਲਵੀਰ ਸਿੰਘ ਚੰਗਾਲ, ਧਰਮਿੰਦਰ ਸਿੰਘ ਚੰਗਾਲ, ਪਰਮਿੰਦਰ ਸ਼ਰਮਾ, ਜਗਜੀਤ ਸਿੰਘ ਕਾਲਾ, ਮੇਜਰ ਸਿੰਘ ਸੇਖੋਂ, ਸੁੱਖੀ ਹਰੇੜੀ ਹਾਜ਼ਰ ਸਨ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Anuradha

This news is Content Editor Anuradha