ਹਲਕੇ ’ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਾਂਗੇ : ਜਮੀਲ ਉਰ ਰਹਿਮਾਨ

03/17/2022 4:22:24 PM

ਸੰਦੌੜ (ਰਿਖੀ) : ਵਿਧਾਨ ਸਭਾ ਹਲਕਾ ਮਾਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਜਗ ਬਾਣੀ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਇੱਕ ਨਵਾਂ ਬਦਲਾਵ ਲਿਆਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਜਿਸ ਉਮੀਦ ਨਾਲ ‘ਆਪ’ ਨੂੰ ਵੱਡਾ ਸਮਰਥਨ ਦਿੱਤਾ ਹੈ, ਉਹ ਉਮੀਦ ਟੁੱਟਣ ਨਹੀਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਖਾਲੇ ’ਚ ਮਿਲੀ ਨਵਜਾਤ ਬੱਚੀ ਨੂੰ ਸਰਪੰਚ ਨੇ ਗੋਦ ਲਿਆ, ਹਰ ਪਾਸੇ ਹੋ ਰਹੀ ਤਾਰੀਫ਼

ਰਹਿਮਾਨ ਨੇ ਕਿਹਾ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ’ਚ ਰਹਿ ਕੇ ਹੀ ਸਾਰੇ ਕੰਮ ਕੀਤੇ ਜਾਣਗੇ। ਉਨ੍ਹਾਂ ਹਲਕੇ ਦੇ ਸਮੂਹ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਵਧੀਆ ਸੇਵਾਵਾਂ ਦੇਣ ਅਤੇ ਹਰ ਦਫ਼ਤਰ ਜਿੱਥੇ ਲੋਕ ਆਪਣੇ ਕੰਮ ਲਈ ਦੂਰ ਦਰਾਡੇ ਤੋਂ ਚੱਲ ਕੇ ਆਉਂਦੇ ਹਨ, ਉਨ੍ਹਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ’ਤੇ ਕੀਤੇ ਜਾਣ ਤਾਂ ਜੋ ਉਨ੍ਹਾਂ ਨੂੰ ਨਿਰਾਸ਼ ਹੋ ਕੇ ਵਾਪਸ ਨਾ ਪਰਤਣਾ ਪਵੇ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਨੂੰ ਵੀ ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਹਲਕੇ ਵਿੱਚੋਂ ਭ੍ਰਿਸ਼ਟਾਚਾਰ ਜੜੋਂ ਪੁੱਟਿਆ ਜਾਵੇਗਾ।

ਇਹ ਵੀ ਪੜ੍ਹੋ : ਬਠਿੰਡਾ ਦੇ ਥਾਣੇ 'ਚ ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਦੇ ਮਾਮਲੇ 'ਚ ਵਿਭਾਗ ਦੀ ਵੱਡੀ ਕਾਰਵਾਈ 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News