ਜ਼ਿਲ੍ਹਾ ਮਾਲੇਰਕੋਟਲਾ  ਦੀਆਂ ਸਿਹਤ ਸਹੂਲਤਾਂ ਦਾ ਮਿਆਰ ਉੱਚਾ ਚੁੱਕਾਂਗੇ  : ਡਾ. ਜਮੀਲ ਉਰ ਰਹਿਮਾਨ

03/23/2022 1:49:27 PM

ਸੰਦੌੜ (ਰਿਖੀ) : ਵਿਧਾਨ ਸਭਾ ਹਲਕਾ ਮਾਲੇਰਕੋਟਲਾ ਤੋਂ  ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਇੱਕ ਨਵਾਂ ਬਦਲਾਵ ਲਿਆਵੇਗੀ। ਰਹਿਮਾਨ ਨੇ ਕਿਹਾ ਕਿ ਜ਼ਿਲ੍ਹਾ ਮਲੇਰਕੋਟਲਾ ਦਾ ਜਿੱਥੇ ਸਰਵਪੱਖੀ ਵਿਕਾਸ ਕਰਨਾ ਉਨ੍ਹਾਂ ਦਾ ਮੁੱਖ ਟੀਚਾ ਹੈ, ਉੱਥੇ ਸਿੱਖਿਆ ਅਤੇ ਸਿਹਤ ਸੇਵਾਵਾਂ ਪ੍ਰਤੀ ਵੀ ਉਚੇਚਾ ਧਿਆਨ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਸੂਬੇ ’ਚ ਮੰਤਰੀਆਂ ਨੇ ਆਪਣੇ ਅਹੁਦੇ ਸੰਭਾਲ ਲਏ ਹਨ ਅਤੇ ਉਹ ਹਰ ਮੰਤਰੀ ਨੂੰ ਵਿਸ਼ੇਸ਼ ਚਰਚਾ ਲਈ ਮਿਲ ਵੀ ਚੁੱਕੇ ਹਨ।

ਇਹ ਵੀ ਪੜ੍ਹੋ : ਮਾਨਸਿਕ ਤੌਰ ’ਤੇ ਪ੍ਰੇਸ਼ਾਨ ਭਾਰਤੀ ਨੌਜਵਾਨ ਪਾਕਿਸਤਾਨ ਸਰਹੱਦ ’ਚ ਹੋਇਆ ਦਾਖ਼ਲ, ਪਾਕਿ ਰੇਂਜਰਾਂ ਕੀਤਾ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਿਹਤ ਸਹੂਲਤਾਂ ਲਈ ਉਨ੍ਹਾਂ ਦੀ ਚਰਚਾ ਸਿਹਤ ਮੰਤਰੀ ਸ੍ਰੀ ਵਿਜੇ ਕੁਮਾਰ ਨਾਲ ਹੋਈ ਹੈ ਅਤੇ ਜ਼ਿਲ੍ਹੇ ਦੀਆਂ ਸਿਹਤ ਸਹੂਲਤਾਂ ਦਾ ਮਿਆਰ ਉੱਚਾ ਚੁੱਕਣ ਲਈ ਵਿਸ਼ੇਸ਼ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ  ਲੋਕਾਂ ਨੇ ਜਿਸ ਉਮੀਦ ਨਾਲ ‘ਆਪ’ ਨੂੰ ਵੱਡਾ ਸਮਰਥਨ ਦਿੱਤਾ ਹੈ ਉਹ ਉਮੀਦ ਟੁੱਟਣ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਸਰਕਾਰ ਵੱਲੋਂ  ਲੋਕਾਂ ਨੂੰ ਜਾਰੀ ਸਹੂਲਤਾਂ ਨੂੰ ਬਿਨਾਂ ਕਿਸੇ ਪੱਖਪਾਤ ਹਰ ਇੱਕ ਤੱਕ ਪੁੱਜਦਾ ਕੀਤਾ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ 

 


Anuradha

Content Editor

Related News