ਅਸਲਾ ਧਾਰਕਾਂ ਨੂੰ ਅਸਲਾ ਜਮਾਂ ਕਰਵਾਉਣ ਦੇ ਹੁਕਮ

04/05/2024 5:31:19 PM

ਪਾਇਲ (ਬਿੱਟੂ) : ਲੋਕ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਕਾਰਨ ਸਬ ਡਵੀਜਨ ਪਾਇਲ ਦੀ ਹਦੂਦ ਅੰਦਰ ਪੈਂਦੇ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਥਾਣੇ ਜਾਂ ਮਨਜ਼ੂਰਸ਼ੁਦਾ ਅਸਲੇ ਦੀ ਦੁਕਾਨ ਵਿਚ ਜਮਾਂ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਉਪ ਪੁਲਸ ਕਪਤਾਨ ਪਾਇਲ ਨਿਖਿਲ ਗਰਗ ਨੇ ਦੱਸਿਆ ਕਿ ਅਸਲਾ ਜਮਾਂ ਨਾ ਕਰਵਾਉਣ ਵਾਲੇ ਅਸਲਾ ਧਾਰਕਾਂ 'ਤੇ ਜਲਦੀ ਹੀ ਕਾਰਵਾਈ ਕੀਤੀ ਜਾ ਰਹੀ ਹੈ। 

ਗਰਗ ਨੇ ਦੱਸਿਆ ਕਿ ਪਾਇਲ ਪੁਲਸ ਵਲੋਂ ਇਲਾਕੇ ਵਿਚ ਨਾਕਾ ਬੰਦੀ ਕੀਤੀ ਜਾ ਰਹੀ ਹੈ ਅਤੇ ਚੋਣ ਕਮਿਸ਼ਨ ਵਲੋਂ ਵੀ ਕੈਮਰੇ ਵਾਲੀਆਂ ਗੱਡੀਆਂ ਦੀ ਪੈਟਰੋਲਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਿਰਵਿਘਨ ਚੋਣਾਂ ਕਰਵਾਉਣ ਲਈ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਪਾਇਲ ਪੁਲਸ ਦਿਨ ਰਾਤ ਲੋਕਾਂ ਦੀ ਸੇਵਾ ਵਿਚ ਹਾਜ਼ਰ ਹੈ।


Anuradha

Content Editor

Related News