ਰੰਜਿਸ਼ ਕਾਰਣ ਹਥਿਆਰਬੰਦ ਨੌਜਵਾਨਾਂ ਨੇ ਨੌਜਵਾਨ ਦੀ ਕੀਤੀ ਕੁੱਟਮਾਰ, 3 ਨਾਮਜ਼ਦ

04/12/2022 4:48:57 PM

ਮੋਗਾ (ਅਜ਼ਾਦ) - ਰੰਜਿਸ਼ ਕਾਰਣ ਹਥਿਆਰਬੰਦ ਲੜਕਿਆਂ ਵੱਲੋਂ ਮਨਦੀਪ ਸਿੰਘ ਉਰਫ ਮਨੀ ਨਿਵਾਸੀ ਗਿੱਲ ਹਾਲ ਆਬਾਦ ਸ਼ਹੀਦ ਭਗਤ ਸਿੰਘ ਨਗਰ ਮੋਗਾ ਨੂੰ ਕੁੱਟਮਾਰ ਕਰ ਜ਼ਖ਼ਮੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਥਾਣਾ ਸਿਟੀ ਮੋਗਾ ਵੱਲੋਂ ਨਰਜਿੰਦਰ ਸਿੰਘ ਉਰਫ ਸਾਗਰ ਨਿਵਾਸੀ ਬੇਦੀ ਨਗਰ ਮੋਗਾ, ਰਵੀ ਗਾਬਾ ਨਿਵਾਸੀ ਭੀਮ ਨਗਰ ਮੋਗਾ ਅਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: ਸੜਕ ’ਤੇ ਕੇਕ ਕੱਟ ਰਹੇ ਸਨ ਨੌਜਵਾਨ, ਲੋਕਾਂ ਨੇ ਮਨ੍ਹਾ ਕੀਤਾ ਤਾਂ ਚਲਾਈਆਂ ਤਾਬੜਤੋੜ ਗੋਲੀਆਂ

ਇਸ ਮਾਮਲੇ ਦੀ ਜਾਂਚ ਕਰ ਰਹੇ ਫੋਕਲ ਪੁਆਇੰਟ ਪੁਲਸ ਚੌਕੀ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਮਨਦੀਪ ਸਿੰਘ ਮਨੀ ਨੇ ਕਿਹਾ ਕਿ ਉਹ ਆਪਣੀ ਰਿਸ਼ਤੇਦਾਰ ਕੁੜੀ ਨੂੰ ਬੇਦੀ ਨਗਰ ਮੋਗਾ ਵਿਖੇ ਟਿਊਸ਼ਨ ’ਤੇ ਛੱਡਣ ਤੇ ਲੈਣ ਲਈ ਜਾਂਦਾ ਸੀ। ਕਥਿਤ ਦੋਸ਼ੀ ਨਰਜਿੰਦਰ ਸਿੰਘ ਤੇ ਹੋਰ ਇਤਰਾਜ਼ ਕਰਦੇ ਸਨ ਅਤੇ ਮੇਰੇ ਨਾਲ ਰੰਜਿਸ਼ ਰੱਖਣ ਲੱਗ ਪਏ। ਮੈਂ ਉਨ੍ਹਾਂ ਨੂੰ ਸਮਝਾਉਣ ਦਾ ਯਤਨ ਕੀਤਾ ਕਿ ਮੈਂ ਆਪਣੀ ਰਿਸ਼ਤੇਦਾਰ ਲੜਕੀ ਨੂੰ ਲੈਕੇ ਜਾਂਦਾ ਹਾਂ ਅਤੇ ਛੱਡਣ ਆਉਂਦਾ ਹਾਂ ਪਰ ਉਨ੍ਹਾਂ ਮੇਰੀ ਕੋਈ ਗੱਲ ਨਾ ਸੁਣੀ।

ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਬੀਤੀ 4 ਅਪ੍ਰੈਲ ਨੂੰ ਜਦੋਂ ਮੈਂ ਆਪਣੀ ਸਕੂਟਰੀ ’ਤੇ ਰਿਸ਼ਤੇਦਾਰ ਲੜਕੀ ਨੂੰ ਦੇਰ ਸ਼ਾਮ ਟਿਊਸ਼ਨ ਤੋਂ ਲੈਣ ਲਈ ਜਾ ਰਿਹਾ ਸੀ ਤਾਂ ਕਥਿਤ ਦੋਸ਼ੀਆਂ ਨੇ ਮਿਲੀਭੁਗਤ ਕਰ ਕੇ ਮੈਨੂੰ ਘੇਰ ਲਿਆ। ਮੇਰੀ ਬੁਰੀ ਤਰ੍ਹਾਂ ਕੁੱਟਮਾਰ ਕਰ ਕੇ ਮੈਨੂੰ ਜ਼ਖ਼ਮੀ ਕਰ ਦਿੱਤਾ, ਜਿਸ ’ਤੇ ਮੈਂ ਰੌਲਾ ਪਾਇਆ ਤਾਂ ਉਹ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਮੈਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਦੋਹਾਂ ਧਿਰਾਂ ਵਿਚਕਾਰ ਰਾਜ਼ੀਨਾਮੇ ਦੀ ਗੱਲ ਚੱਲਦੀ ਸੀ, ਜੋ ਸਿਰੇ ਨਹੀਂ ਚੜ੍ਹੀ ਜਿਸ ਕਾਰਣ ਕਥਿਤ ਦੋਸ਼ੀਆਂ ਖ਼ਿਲਾਫ਼ ਉਕਤ ਮਾਮਲਾ ਦਰਜ ਕੀਤਾ ਗਿਆ ਅਤੇ ਗ੍ਰਿਫ਼ਤਾਰੀ ਬਾਕੀ ਹੈ।

ਪੜ੍ਹੋ ਇਹ ਵੀ ਖ਼ਬਰ -ਵੱਡੀ ਖ਼ਬਰ: ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਵਲੋਂ ਵੱਖ ਹੋਣ ਦਾ ਐਲਾਨ


rajwinder kaur

Content Editor

Related News