ਜਲਾਲਾਬਾਦ ''ਚ BSF ਨੂੰ ਸਰਚ ਆਪ੍ਰੇਸ਼ਨ ਦੌਰਾਨ ਖੇਤਾਂ ''ਚੋਂ ਬਰਾਮਦ ਹੋਈ ਪਿਸਟਲ ਤੇ 7 ਕਾਰਤੂਸ

04/25/2023 5:58:54 PM

ਜਲਾਲਾਬਾਦ (ਨਿਖੰਜ,ਜਤਿੰਦਰ) : ਜਲਾਲਾਬਾਦ 'ਚ ਬੀ. ਐੱਸ. ਐੱਫ਼. ਦੇ ਜਵਾਨ ਗੁਆਂਢੀ ਦੇਸ਼ ਦੀਆਂ ਨਾਪਾਕ ਗਤੀਵਿਧੀਆਂ ਨੂੰ ਲਗਾਤਾਰ ਨਾਕਾਮ ਕਰ ਰਹੇ ਹਨ। ਇਸ ਦੇ ਚੱਲਦਿਆਂ ਭਾਰਤ-ਪਾਕਿਸਤਾਨ ਸਰਹੱਦ ’ਤੇ ਟਾਹਲੀ ਵਾਲਾ ਚੱਕ ਬਜੀਦਾ ਵਿਖੇ ਬੀ.ਐਸ.ਐਫ ਦੀ 52 ਬਟਾਲੀਅਨ ਵੱਲੋਂ ਚਲਾਏ ਗਏ ਸਰਚ ਅਭਿਆਨ ਦੌਰਾਨ ਖੇਤ ’ਚੋਂ ਹਥਿਆਰ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਟ੍ਰੈਫਿਕ ਨਾਲ ਨਜਿੱਠਣ ਲਈ ਤਿਆਰ ਕੀਤਾ ਰੋਡਮੈਪ, ਅੰਮ੍ਰਿਤਸਰ ਲਈ ਬਣਾਈ ਖ਼ਾਸ ਯੋਜਨਾ

ਜਾਣਕਾਰੀ ਮੁਤਾਬਕ ਕਾਰਵਾਈ ਦੌਰਾਨ ਬਰਾਮਦ ਕੀਤੇ ਗਏ ਹਥਿਆਰਾਂ ’ਚ ਇਕ ਪਿਸਤੌਲ ਅਤੇ ਮੈਗਜ਼ੀਨ ਅਤੇ 7 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਹਥਿਆਰਾਂ ਮਿਲਣ ਦੀ ਬੀ. ਐੱਸ. ਐੱਫ. ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਸੂਚਨਾ ’ਤੇ ਜਲਾਲਾਬਾਦ ਦੇ ਡੀ. ਐੱਸ. ਪੀ. ਅਤੁਲ ਸੋਨੀ, ਥਾਣਾ ਸਦਰ ਜਲਾਲਾਬਾਦ ਦੇ ਐੱਸ. ਐੱਚ. ੳ. ਗੁਰਵਿੰਦਰ ਸਿੰਘ ਮੌਕੇ ’ਤੇ ਪਹੁੰਚੇ ਅਤੇ ਬਰਾਮਦ ਹੋਏ ਹਥਿਆਰ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ : ਵਿਜੀਲੈਂਸ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਤੋਂ 3 ਘੰਟੇ ਪੁੱਛਗਿੱਛ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto