ਖੂਹ ’ਚ ਡਿੱਗਣ ਨਾਲ ਵਿਅਕਤੀ ਦੀ ਮੌਤ

Saturday, Nov 10, 2018 - 05:48 AM (IST)

ਖੂਹ ’ਚ ਡਿੱਗਣ ਨਾਲ ਵਿਅਕਤੀ ਦੀ ਮੌਤ

ਖੰਨਾ, (ਸੁਨੀਲ)- ਪੁਲਸ ਨੇ ਸ਼ਿਕਾਇਤਕਰਤਾ ਰਵੀ ਪੁੱਤਰ ਰਾਮ ਕ੍ਰਿਸ਼ਨ ਵਾਸੀ ਖੰਨਾ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ 174 ਦੇ ਅਧੀਨ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ। ਪੁਲਸ ਨੂੰ ਦਿੱਤੇ ਬਿਆਨ ’ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੇ ਪਿਤਾ ਮਦਨ ਲਾਲ, ਜੋ ਕਿ ਖੂਹ ਪੁੱਟਣ ਦਾ ਕੰਮ ਕਰਦੇ ਸਨ । ਘਟਨਾ ਵਾਲੇ ਦਿਨ ਜਦੋਂ ਉਹ ਇਕ ਖੂਹ ਨੂੰ ਪੁੱਟਣ ਦਾ ਕੰਮ ਕਰ ਰਹੇ ਸਨ ਤਾਂ ਉਸ ਦਿਨ ਉਨ੍ਹਾਂ ਦੇ ਨਾਲ ਕੋਈ ਵੀ ਲੇਬਰ ਕਰਨ ਵਾਲਾ ਮੌਜੂਦ ਨਹੀਂ ਸੀ, ਜਿਸ ਕਾਰਨ ਉਨ੍ਹਾਂ ਨੇ ਆਪਣੇ ਪਿਤਾ ਨੂੰ ਕੰਮ ਛੱਡ ਕੇ ਘਰ ਆਉਣ ਨੂੰ ਕਿਹਾ ਪਰ ਸ਼ਰਾਬ ਦੇ ਨਸ਼ੇ ’ਚ ਉਹ ਘਰ ਨਹੀਂ ਆਏ ਅਤੇ ਕੰਮ ਕਰਦੇ ਰਹੇ। ਇਸ ਦੌਰਾਨ ਮੁਹੱਲਾ ਵਾਸੀਆਂ ਨੇ ਦੱਸਿਆ ਕਿ ਉਸਦੇ ਪਿਤਾ ਡਿੱਗ ਪਏ ਹਨ ਅਤੇ ਬੁਰੀ ਤਰ੍ਹਾਂ ਜ਼ਖ਼ਮੀ ਹੈ। ਹਫੜਾ-ਦਫੜੀ ਦੀ ਹਾਲਤ ’ਚ ਉਨ੍ਹਾਂ ਨੂੰ ਖੰਨਾ ਦੇ ਸਿਵਲ ਹਸਪਤਾਲ ’ਚ ਲਿਅਾਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਥੇ ਹੀ ਪੁਲਸ ਨੇ ਇਸ ਸਬੰਧ ’ਚ ਪਰਿਵਾਰਕ ਮੈਂਬਰਾਂ ਦੇ ਕਹਿਣ ’ਤੇ ਧਾਰਾ-174 ਦੇ ਅਧੀਨ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾ ਵਾਰਸਾਂ ਨੂੰ ਸੌਂਪ ਦਿੱਤੀ। 


Related News