ਕਣਕ ਦੀ ਫ਼ਸਲ ’ਤੇ ਕੁਦਰਤੀ ਮੀਂਹ ਪੈਣ ਨਾਲ ਕਿਸਾਨਾਂ ਦੇ ਚਿਹਰੇ ਖਿੜ੍ਹੇ

01/07/2021 10:07:43 AM

ਮੋਹਾਲੀ (ਨਿਆਮੀਆਂ) - ਪਿਛਲੇ ਦਿਨੀਂ ਲਗਾਤਾਰ ਹਲਕੀ ਬਾਰਿਸ਼ ਪੈਣ ਨਾਲ ਕਿਸਾਨਾਂ ਦੇ ਚਿਹਰੇ ਖਿੜ੍ਹੇ ਹੋਏ ਹਨ। ਖਾਸ ਤੌਰ ’ਤੇ ਨੀਮ ਪਹਾੜੀ ਰਕਬੇ ’ਤੇ ਬਰਾਨੀ ਕਣਕ ਲਈ ਇਹ ਬਾਰਿਸ਼ ਤਾਂ ਘਿਓ ਵਰਗੀ ਸਾਬਤ ਹੋਈ ਹੈ। ਡਾ. ਰਾਜੇਸ਼ ਕੁਮਾਰ ਰਹੇਜਾ ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਮੋਹਾਲੀ ਵਲੋਂ ਇਕ ਪ੍ਰੈੱਸ ਨੋਟ ਰਾਹੀਂ ਕਿਸਾਨਾਂ ਨੂੰ ਕੁਦਰਤੀ ਮੀਂਹ ਦੀ ਸੌਗਾਤ ਨਾਲ ਕਣਕ ਫ਼ਸਲ ਲਈ ਕੁਝ ਜ਼ਰੂਰੀ ਗੱਲਾਂ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

ਪੜ੍ਹੋ ਇਹ ਵੀ ਖ਼ਬਰ - ਦੋ ਇਲਾਇਚੀਆਂ ਖਾਣ ਮਗਰੋਂ ਪੀਓ ਗਰਮ ਪਾਣੀ, ਹਮੇਸ਼ਾ ਲਈ ਦੂਰ ਹੋਣਗੀਆਂ ਇਹ ਬੀਮਾਰੀਆਂ 

ਉਨ੍ਹਾਂ ਕਿਹਾ ਕਿ ਫ਼ਸਲ ’ਤੇ ਵੱਧ ਰਹੇ ਕੋਰੇ ਦੇ ਪ੍ਰਭਾਵ ਨੂੰ ਹਲਕੀ ਬਾਰਿਸ਼ ਨੇ ਖ਼ਤਮ ਕਰ ਦਿੱਤਾ ਹੈ ਤੇ ਮੌਸਮ ਖੁੱਲ੍ਹ ਗਿਆ ਹੈ ਪਰ ਕਿਸਾਨ ਵੀਰ ਖੜ੍ਹੇ ਪਾਣੀ ਤੋਂ ਪ੍ਰਭਾਵਿਤ ਕਣਕ ਦੀ ਫ਼ਸਲ ਤੇ ਪੀਲੇਪਣ ਨੂੰ ਵੇਖਦੇ ਹੋਏ ਯੂਰੀਏ ਦੀ ਵਰਤੋਂ ਨਾ ਕਰਨ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ’ਚ ਕੁਝ ਖੇਤਾਂ ਵਿਚ ਖੁਰਾਕੀ ਤੱਤਾਂ ਦੀ ਘਾਟ ਆ ਸਕਦੀ ਹੈ, ਜਿਵੇਂ ਨਾਈਟਰੋਜਨ ਦੀ ਘਾਟ ਪੁਰਾਣੇ ਪੱਤਿਆਂ ਵਿਚ ਆਉਂਦੀ ਹੈ। ਅਜਿਹੀ ਹਾਲਤ ਵਿਚ ਕਿਸਾਨ ਵੀਰ 3 ਕਿਲੋ ਯੂਰੀਆ 100 ਲਿਟਰ ਪਾਣੀ ਵਿਚ ਘੋਲ ਕੇ ਛਿੜਕਾਅ ਕੀਤਾ ਜਾ ਸਕਦਾ ਹੈ। ਅੰਤ ਵਿਚ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਬੇਲੋੜੀ ਖਾਦ/ਦਵਾਈਆਂ ਦੀ ਵਰਤੋਂ ਨਾ ਕਰਨ ਦਿੱਤੀ ਸਲਾਹ ਦਿੱਤੀ।

ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਪੜ੍ਹੋ ਇਹ ਵੀ ਖ਼ਬਰ - ਕੰਮਚੋਰ ਤੇ ਗੱਲਾਂ ਨੂੰ ਲੁਕਾ ਕੇ ਰੱਖਣ ਵਾਲੇ ਹੁੰਦੇ ਨੇ ਇਸ ਅੱਖਰ ਦੇ ਲੋਕ, ਜਾਣੋ ਹੋਰ ਵੀ ਹੈਰਾਨੀਜਨਕ ਗੱਲਾਂ


rajwinder kaur

Content Editor

Related News