ਕਣਕ ਦਾ ਝਾੜ ਘੱਟ ਨਿਕਲਣ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਜੀਵਨ ਲੀਲਾ ਕੀਤੀ ਸਮਾਪਤ

04/19/2022 7:02:48 PM

ਬੁਡਲਾਡਾ (ਬਾਂਸਲ) : ਪਿੰਡ ਭਾਦੜਾ ਦੇ ਨੌਜਵਾਨ ਕਿਸਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕੀਤੇ ਜਾਣ ਦੀ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮੱਖਣ ਸਿੰਘ (42) ਪੁੱਤਰ ਝੰਡਾ ਸਿੰਘ ਨੰਬਰਦਾਰ ਜੋ ਕਿ ਬੁਢਲਾਡਾ ਵਿਖੇ ਪੈਸਟੀਸਾਈਡ ਦੀ ਦੁਕਾਨ 'ਤੇ ਕੰਮ ਕਰਦਾ ਸੀ ਤੇ ਨਾਲ ਹੀ ਖੇਤੀਬਾੜੀ ਵੀ ਕਰਦਾ ਸੀ। ਇਸ ਵਾਰ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਈ ਦਿਨਾਂ ਤੋਂ ਪ੍ਰੇਸ਼ਾਨ ਸੀ, ਜਿਸ ਨੇ ਸਵੇਰ ਸਮੇਂ ਆਪਣੇ ਖੇਤ ਜਾ ਕੇ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਜਿੰਪਾ ਵੱਲੋਂ ਮੋਹਾਲੀ ਦੇ DC ਦਫ਼ਤਰ ’ਚ ਛਾਪਾ, ਅਫ਼ਸਰਾਂ ਨੂੰ ਪਈਆਂ ਭਾਜੜਾਂ (ਵੀਡੀਓ)

ਮ੍ਰਿਤਕ ਆਪਣੇ ਪਿੱਛੇ ਪਤਨੀ, 2 ਨਾਬਾਲਗ ਬੱਚੇ ਬੇਟਾ ਤੇ ਬੇਟੀ ਛੱਡ ਗਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬੁਢਲਾਡਾ ਵਿਖੇ ਭੇਜਿਆ ਗਿਆ ਹੈ। ਥਾਣਾ ਸਦਰ ਬੁਢਲਾਡਾ ਦੀ ਪੁਲਸ ਵੱਲੋਂ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਪਿੰਡ ਦੀ ਸਰਪੰਚ ਸੁਖਜੀਤ ਕੌਰ, ਸੁਖਪਾਲ ਸਿੰਘ, ਸਾਬਕਾ ਸਰਪੰਚ ਜਗਸੀਰ ਸਿੰਘ ਅਤੇ ਕਿਸਾਨ ਯੂਨੀਅਨ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ : ਸਰਕਾਰੀ ਹਸਪਤਾਲ ਦੀਆਂ ਕੰਧਾਂ 'ਤੇ ਲੱਗੇ ਪ੍ਰਾਈਵੇਟ ਹਸਪਤਾਲਾਂ ਦੇ ਫਲੈਕਸ ਬੋਰਡ


Harnek Seechewal

Content Editor

Related News