ਕੰਮ ਤੋਂ ਪਰਤ ਰਹੇ ਨੌਜਵਾਨਾਂ ਨੂੰ ਤੇਜ਼ ਰਫਤਾਰ ਵਾਹਨ ਨੇ ਮਾਰੀ ਟੱਕਰ, ਗੰਭੀਰ ਰੂਪ ''ਚ ਹੋਏ ਜ਼ਖ਼ਮੀ
Friday, Nov 08, 2024 - 12:12 AM (IST)
![ਕੰਮ ਤੋਂ ਪਰਤ ਰਹੇ ਨੌਜਵਾਨਾਂ ਨੂੰ ਤੇਜ਼ ਰਫਤਾਰ ਵਾਹਨ ਨੇ ਮਾਰੀ ਟੱਕਰ, ਗੰਭੀਰ ਰੂਪ ''ਚ ਹੋਏ ਜ਼ਖ਼ਮੀ](https://static.jagbani.com/multimedia/00_08_33132791402120.jpg)
ਲੁਧਿਆਣਾ (ਗਣੇਸ਼)- ਲੁਧਿਆਣਾ ਦੇ ਲੁਹਾਰਾ ਪੁਲ 'ਤੇ ਇਕ ਦਰਦਨਾਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿੱਥੇ ਇਕ ਤੇਜ਼ ਰਫ਼ਤਾਰ ਵਾਹਨ ਨੇ ਮੋਟਰਸਾਈਕਲ 'ਤੇ ਜਾ ਰਹੇ 2 ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ।
ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਹਲਵਾਈ ਦਾ ਕੰਮ ਕਰਦੇ ਹਨ ਤੇ ਇਸੇ ਦੌਰਾਨ ਉਹ ਸ਼ਾਮ ਸਮੇਂ ਸਾਹਨੇਵਾਲ ਨਜ਼ਦੀਕ ਆਪਣੇ ਪਿੰਡ ਜਾ ਰਹੇ ਸਨ ਤਾਂ ਪਿੱਛੋਂ ਆ ਰਹੇ ਇਕ ਤੇਜ਼ ਰਫ਼ਤਾਰ ਟੈਂਪੂ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਦੋਵੇਂ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਡਿੱਗੇ ਹੋਏ ਦੇਖ ਕੇ ਰਾਹਗੀਰਾਂ ਨੇ ਉਨ੍ਹਾਂ ਨੂੰ ਜ਼ਖ਼ਮੀ ਹਾਲਾਤ 'ਚ ਹਸਪਤਾਲ ਪਹੁੰਚਾਇਆ, ਜਿੱਥੇ ਉਹ ਹੁਣ ਜ਼ੇਰੇ ਇਲਾਜ ਹਨ।
ਇਹ ਵੀ ਪੜ੍ਹੋ- ਸਿਵਲ ਹਸਪਤਾਲ 'ਚ ਆ ਕੇ ਬੰਦੇ ਨੇ ਲਾ'ਤਾ 500-500 ਦੇ ਨੋਟਾਂ ਦਾ ਢੇਰ, ਪੂਰਾ ਮਾਮਲਾ ਕਰ ਦੇਵੇਗਾ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e