ਵੱਡਾ ਸਵਾਲ: ਪੰਜਾਬ ਤੋਂ ਮੋਦੀ ਕੈਬਨਿਟ 'ਚ ਨਵਾਂ ਮੰਤਰੀ ਕੌਣ ਹੋਵੇਗਾ?
Thursday, Jul 20, 2023 - 05:23 PM (IST)

ਲੁਧਿਆਣਾ (ਹਿਤੇਸ਼)- ਲੋਕ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੰਤਰੀ ਮੰਡਲ ਵਿਚ ਫੇਰਬਦਲ ਦੀਆਂ ਕਿਆਸਅਰਾਈਆਂ ਵਿਚਾਲੇ ਇਹ ਵੱਡਾ ਸਵਾਲ ਉੱਠ ਰਿਹਾ ਹੈ ਕਿ ਪੰਜਾਬ ਦਾ ਨਵਾਂ ਮੰਤਰੀ ਕੌਣ ਹੋਵੇਗਾ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਪਿਛਲੇ ਦਿਨੀਂ ਭਾਜਪਾ ਵੱਲੋਂ ਮੋਦੀ ਮੰਤਰੀ ਮੰਡਲ ਵਿੱਚ ਫੇਰਬਦਲ ਕਰਕੇ ਕੁਝ ਕੇਂਦਰੀ ਮੰਤਰੀਆਂ ਨੂੰ ਸੂਬਾ ਪ੍ਰਧਾਨ ਬਣਾਉਣ ਦੇ ਸੰਕੇਤ ਦਿੱਤੇ ਗਏ ਸਨ, ਜਿਸ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇਖ ਕੇ ਜੋੜਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵਿਰੋਧੀ ਧਿਰ ਨੂੰ ਘੇਰਨ ਲਈ ਐੱਨ.ਡੀ.ਏ ਦਾ ਪਰਿਵਾਰ ਵਧਾਉਣ ਦੀ ਕਵਾਇਦ ਸ਼ੁਰੂ ਹੋ ਗਈ ਹੈ। ਜਿਸ ਦੇ ਤਹਿਤ ਮਹਾਰਾਸ਼ਟਰ ਅਤੇ ਬਿਹਾਰ 'ਚ ਸਿਆਸੀ ਘਟਨਾਕ੍ਰਮ ਤੋਂ ਬਾਅਦ ਨਵੇਂ ਸਹਿਯੋਗੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਜਿਨ੍ਹਾਂ ਵਿੱਚੋਂ ਕੁਝ ਆਗੂਆਂ ਨੂੰ ਕੇਂਦਰੀ ਮੰਤਰੀ ਮੰਡਲ 'ਚ ਸ਼ਾਮਲ ਕੀਤੇ ਜਾਣ ਦੀ ਗੱਲ ਸੁਣੀ ਜਾ ਰਹੀ ਹੈ।
ਇਹ ਵੀ ਪੜ੍ਹੋ- CM ਮਾਨ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਦਿੱਤਾ ਹੌਂਸਲਾ, ਲਿਖਿਆ- 'ਮੈਂ ਖੁਦ ਪਲ-ਪਲ ਦੀ ਨਿਗਰਾਨੀ ਕਰ ਰਿਹਾ ਹਾਂ'
ਇਸ ਦੌਰਾਨ ਐੱਸ.ਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦੇ ਅਸਤੀਫ਼ੇ ਨੇ ਪੰਜਾਬ ਦੀ ਸਿਆਸਤ 'ਚ ਹਲਚਲ ਮਚਾ ਦਿੱਤੀ ਹੈ। ਜਿਸ ਬਾਰੇ ਸੁਣਨ ਵਿਚ ਆ ਰਿਹਾ ਹੈ ਕਿ ਜਾਂ ਤਾਂ ਉਨ੍ਹਾਂ ਨੂੰ ਹੁਸ਼ਿਆਰਪੁਰ ਤੋਂ ਲੋਕ ਸਭਾ ਚੋਣ ਲੜਨ ਲਈ ਭੇਜਿਆ ਗਿਆ ਹੈ ਜਾਂ ਫਿਰ ਉਨ੍ਹਾਂ ਨੂੰ ਕੇਂਦਰੀ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ। ਜੇਕਰ ਪੰਜਾਬ ਤੋਂ ਮੌਜੂਦਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਗੱਲ ਕਰੀਏ ਤਾਂ ਉਹ ਅਤੇ ਸਾਂਪਲਾ ਦੋਵੇਂ ਦਲਿਤ ਭਾਈਚਾਰੇ ਤੋਂ ਆਉਂਦੇ ਹਨ। ਇਨ੍ਹਾਂ 'ਚੋਂ ਸਾਂਪਲਾ ਪਹਿਲਾਂ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਰਹਿ ਚੁੱਕੇ ਹਨ ਅਤੇ ਉਨ੍ਹਾਂ ਦੀ ਟਿਕਟ ਕੱਟ ਕੇ ਸੋਮ ਪ੍ਰਕਾਸ਼ ਨੂੰ ਦਿੱਤੀ ਗਈ ਸੀ। ਜੇਕਰ ਹੁਣ ਸੋਮ ਪ੍ਰਕਾਸ਼ ਦੀ ਥਾਂ ਸਾਂਪਲਾ ਨੂੰ ਹੁਸ਼ਿਆਰਪੁਰ ਤੋਂ ਟਿਕਟ ਦੇਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਤਾਂ ਸੋਮ ਪ੍ਰਕਾਸ਼ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ ਪਰ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਨ੍ਹਾਂ ਦੀ ਥਾਂ ਸਾਂਪਲਾ ਜਾਂ ਪੰਜਾਬ ਦੇ ਹੋਰ ਕਿਹੜੇ ਚਿਹਰੇ ਨੂੰ ਕੇਂਦਰੀ ਮੰਤਰੀ ਮੰਡਲ 'ਚ ਸ਼ਾਮਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਬਠਿੰਡਾ ਦੇ ਪਿੰਡ ਵਾਸੀਆਂ 'ਚ ਵਿਦੇਸ਼ਾਂ ਪੜ੍ਹਾਈ ਕਰਨ ਦਾ ਵਧ ਰਹੀ ਇੱਛਾ
ਬਾਦਲ ਅਤੇ ਕੈਪਟਨ ਪਰਿਵਾਰ ਦੇ ਕਿਸੇ ਮੈਂਬਰ ਨੂੰ ਕੇਂਦਰੀ ਮੰਤਰੀ ਮੰਡਲ 'ਚ ਸ਼ਾਮਲ ਕਰਨ ਬਾਰੇ ਭੰਬਲਭੂਸਾ ਬਣਿਆ ਹੋਇਆ ਹੈ ਕਿਉਂਕਿ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਅਕਾਲੀ ਦਲ ਤੇ ਭਾਜਪਾ ਵਿਚਾਲੇ ਮੁੜ ਗਠਜੋੜ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਹੈ ਤੇ ਅਕਾਲੀ ਦਲ ਨੇ ਐੱਨ.ਡੀ.ਏ ਦੀ ਮੀਟਿੰਗ 'ਚ ਸ਼ਿਰਕਤ ਨਹੀਂ ਕੀਤੀ। ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿਸ ਤਰ੍ਹਾਂ ਐੱਨ.ਡੀ.ਏ ਦੀ ਮੀਟਿੰਗ ਦੇ ਦੌਰਾਨ ਪ੍ਰਕਾਸ਼ ਸਿੰਘ ਬਾਦਲ ਦੀ ਜਿਸ ਤਰ੍ਹਾਂ ਤਾਰੀਫ਼ ਕੀਤੀ ਗਈ ਹੈ, ਉਸ ਤੋਂ ਇਹ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਭਾਜਪਾ ਨਾਲ ਗੱਠਜੋੜ ਦੀ ਅਜੇ ਵੀ ਗੁੰਜਾਇਸ਼ ਹੈ। ਇਸ ਸਥਿਤੀ 'ਚ ਸੁਖਬੀਰ ਬਾਦਲ ਜਾਂ ਹਰਸਿਮਰਤ ਨੂੰ ਕੇਂਦਰ 'ਚ ਮੰਤਰੀ ਬਣਾਇਆ ਜਾ ਸਕਦਾ ਹੈ। ਇਸ ਤਰ੍ਹਾਂ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਰਾਜਪਾਲ ਬਣਾਏ ਜਾਣ ਦੀ ਚਰਚਾ ਕੁਝ ਸਮੇਂ ਬਾਅਦ ਸੁਣਨ ਨੂੰ ਮਿਲ ਰਹੀ ਹੈ। ਉਸ ਦੀ ਥਾਂ ਪ੍ਰਨੀਤ ਕੌਰ ਨੂੰ ਕੇਂਦਰੀ ਮੰਤਰੀ ਮੰਡਲ 'ਚ ਸ਼ਾਮਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ- ਦੁਖਦ ਖ਼ਬਰ: ਰੋਜ਼ੀ ਰੋਟੀ ਲਈ ਵਿਦੇਸ਼ ਗਏ ਅੰਮ੍ਰਿਤਸਰ ਦੇ ਵਿਅਕਤੀ ਨਾਲ ਵਾਪਰੀ ਅਣਹੋਣੀ, ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8