ਸਹੁਰਿਆਂ ਦੇ 26 ਲੱਖ ਰੁਪਏ ਖ਼ਰਚ ਕਰਵਾ ਕੇ ਵਿਦੇਸ਼ ਗਈ ਪਤਨੀ, ਪਿੱਛੋਂ ਪਤੀ ਨੂੰ ਬੁਲਾਉਣ ਤੋਂ ਮੁੱਕਰੀ, ਮਾਮਲਾ ਦਰਜ
Saturday, Feb 24, 2024 - 03:19 AM (IST)
ਲੁਧਿਆਣਾ (ਰਾਮ)- ਆਏ ਦਿਨ ਵਿਦੇਸ਼ ਜਾ ਕੇ ਆਪਣੇ ਪਤੀ ਜਾਂ ਪਤਨੀ ਨੂੰ ਨਾ ਬੁਲਾਉਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਲੁਧਿਆਣਾ ਤੋਂ, ਜਿੱਥੇ ਆਸਟ੍ਰੇਲੀਆ ਲਿਜਾਣ ਦਾ ਝਾਂਸਾ ਦੇ ਕੇ ਪਤੀ ਦੇ 26.5 ਲੱਖ ਰੁਪਏ ਖਰਚ ਕਰਵਾ ਕੇ ਔਰਤ ਵਿਦੇਸ਼ ਚਲੀ ਗਈ ਅਤੇ ਉੱਥੇ ਜਾ ਕੇ ਪਤੀ ਨੂੰ ਬੁਲਾਉਣ ਤੋਂ ਮੁੱਕਰ ਗਈ।
ਥਾਣਾ ਜਮਾਲਪੁਰ ਦੀ ਪੁਲਸ ਨੇ ਇਸ ਮਾਮਲੇ ’ਚ ਭਾਮੀਆਂ ਕਲਾਂ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਪਤਨੀ ਅਤੇ ਸੱਸ-ਸਹੁਰੇ ’ਤੇ ਧੋਖਾਦੇਹੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗਿਆਸਪੁਰਾ ਦੀ ਰਹਿਣ ਵਾਲੀ ਸਿਮਰਨਜੀਤ ਕੌਰ, ਉਸ ਦੇ ਪਿਤਾ ਪਰਵਿੰਦਰ ਸਿੰਘ ਅਤੇ ਮਾਂ ਬਲਜਿੰਦਰ ਕੌਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ ਖੇਤਾਂ 'ਚ ਗੇੜਾ ਮਾਰਨ ਗਿਆ ਕਿਸਾਨ, ਨਹੀਂ ਦੇਖ ਹੁੰਦੀ ਸੀ ਲਾਸ਼ ਦੀ ਹਾਲਤ
ਜਾਂਚ ਅਫਸਰ ਐੱਸ.ਆਈ. ਰਜਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਆਨ ਦਰਜ ਕਰਵਾਇਆ ਹੈ ਕਿ ਉਸ ਦਾ ਬੇਟਾ ਸੌਦਾਗਰ ਸਿੰਘ ਆਸਟ੍ਰੇਲੀਆ ਜਾਣਾ ਚਾਹੁੰਦਾ ਸੀ। ਮੁਲਜ਼ਮਾਂ ਨੇ ਕਿਹਾ ਕਿ ਉਨ੍ਹਾਂ ਦੀ ਬੇਟੀ ਸਿਮਰਨਜੀਤ ਕੌਰ ਨੇ ਆਈਲੈਟਸ ਕੀਤੀ ਹੈ। ਉਨ੍ਹਾਂ ਨੇ ਆਪਣੀ ਬੇਟੀ ਦਾ ਫਰਜ਼ੀ ਵਿਆਹ ਸੌਦਾਗਰ ਸਿੰਘ ਨਾਲ ਕਰਵਾ ਕੇ ਲਗਭਗ 26 ਲੱਖ 51 ਹਜ਼ਾਰ 905 ਰੁਪਏ ਹੜੱਪ ਲਏ। ਇਸ ਦੇ ਬਾਵਜੂਦ ਸਿਮਰਨਜੀਤ ਨੇ ਨੌਜਵਾਨ ਨੂੰ ਆਸਟ੍ਰੇਲੀਆ ਨਹੀਂ ਬੁਲਾਇਆ। ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਜਾਂਚ ਉਪਰੰਤ ਕੇਸ ਦਰਜ ਕੀਤਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e