ਪਤੀ ਨਾਲ ਝਗੜੇ ਤੋਂ ਬਾਅਦ ਔਰਤ ਨੇ ਕੀਤੀ ਖੁਦਕੁਸ਼ੀ

05/07/2020 12:59:24 AM

ਲੁਧਿਆਣਾ, (ਰਾਮ)— ਚੌਕੀ ਮੂੰਡੀਆਂ ਕਲਾਂ ਅਧੀਨ ਆਉਂਦੇ ਲਛਮਣ ਨਗਰ 'ਚ ਇਕ ਪ੍ਰਵਾਸੀ ਔਰਤ ਵੱਲੋਂ ਆਪਣੇ ਪਤੀ ਨਾਲ ਹੋਏ ਝਗੜੇ ਤੋਂ ਬਾਅਦ ਆਪਣੇ ਆਪ ਨੂੰ ਕਮਰੇ 'ਚ ਬੰਦ ਕਰ ਕੇ 'ਚ ਕਥਿਤ ਤੌਰ 'ਤੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਘਟਨਾ ਬਾਰੇ ਪਤਾ ਚੱਲਣ 'ਤੇ ਚੌਕੀ ਮੂੰਡੀਆਂ ਕਲਾਂ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕੀਤੀ ਹੈ। ਮ੍ਰਿਤਕਾ ਦੀ ਪਛਾਣ ਕਾਜਲ (36) ਪਤਨੀ ਰਾਮੂ ਦੇ ਰੂਪ 'ਚ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾ ਆਪਣੇ ਪਤੀ ਦੇ ਨਾਲ ਇਕ ਵਿਹੜੇ 'ਚ ਰਹਿੰਦੀ ਸੀ। ਜਿਸ ਦਾ ਆਪਣੇ ਪਤੀ ਨਾਲ ਬੁੱਧਵਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ। ਇਸ ਤੋਂ ਬਾਅਦ ਉਸ ਨੇ ਖੁਦ ਨੂੰ ਕਮਰੇ 'ਚ ਬੰਦ ਕਰ ਲਿਆ। ਦੇਰ ਰਾਤ ਜਦੋਂ ਬਾਹਰ ਨਾ ਆਉਣ 'ਤੇ ਪਤੀ ਨੇ ਦਰਵਾਜ਼ਾ ਤੋੜ ਕੇ ਦੇਖਿਆ ਤਾਂ ਉਸ ਦੀ ਪਤਨੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਜਿਸ ਤੋਂ ਬਾਅਦ ਉਹ ਆਪਣੇ 7 ਸਾਲ ਦੇ ਬੱਚੇ ਨੂੰ ਲੈ ਕੇ ਮੌਕੇ 'ਤੋਂ ਫਰਾਰ ਹੋ ਗਿਆ। ਮੌਕੇ 'ਤੇ ਪਹੁੰਚੀ ਚੌਕੀ ਪੁਲਸ ਦੇ ਮੁਲਾਜ਼ਮਾਂ ਵੱਲੋਂ ਜਾਇਜ਼ਾ ਲੈਣ ਤੋਂ ਬਾਅਦ ਪਾਇਆ ਗਿਆ ਕਿ ਮ੍ਰਿਤਕਾ ਦੀ ਲਾਸ਼ ਬੈੱਡ 'ਤੇ ਪਈ ਹੋਈ ਸੀ। ਜਿਸ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

 


KamalJeet Singh

Content Editor

Related News