ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਨੂੰ ਕਰਜ਼ਾ ਮੁਕਤ ਕੀਤਾ ਜਾ ਸਕਦੈ : ਅਰਵਿੰਦ ਖੰਨਾ

01/21/2022 11:40:59 AM

ਸੰਗਰੂਰ (ਵਿਜੈ ਕੁਮਾਰ ਸਿੰਗਲਾ): ਸਾਡੇ ਨੌਜਵਾਨਾਂ ਦਾ 'ਆਈਲੈਟਸ' ਕਰਨ ਤੋਂ ਬਾਅਦ ਵਿਦੇਸ਼ ਜਾਣ ਦਾ ਰੁਝਾਨ ਬਹੁਤ ਖ਼ਤਰਨਾਕ ਹੈ। ਸਾਨੂੰ ਇੱਥੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਸਾਬਕਾ ਵਿਧਾਇਕ ਸ੍ਰੀ ਅਰਵਿੰਦ ਖੰਨਾ ਨੇ ਸੰਗਰੂਰ ਵਿਖੇ  ਜਗਬਾਣੀ ਨਾਲ ਗੱਲਬਾਤ ਕਰਦੇ ਹੋਏ ਕੀਤਾ।

ਇਹ ਵੀ ਪੜ੍ਹੋ : ਮੰਦਰ ਦਾ ਦਰਵਾਜ਼ਾ ਤੋੜ ਕੇ ਚਾਂਦੀ ਦੇ ਮੁਕਟ, ਛਤਰ, ਪਿੱਤਲ ਦੀ ਮੂਰਤੀ ਤੇ ਨਕਦੀ ਚੋਰੀ

ਸ੍ਰੀ ਖੰਨਾ ਇਸ ਤੋਂ ਪਹਿਲਾਂ ਹਲਕਾ ਸੰਗਰੂਰ ਦੇ ਵੱਖ ਵੱਖ ਥਾਵਾਂ ’ਤੇ ਇੱਕ ਦਰਜਨ ਤੋਂ ਵੱਧ ਪ੍ਰੋਗਰਾਮਾਂ ਵਿੱਚ ਲੋਕਾਂ ਨਾਲ ਮੁਲਾਕਾਤ ਕਰਨ ਉਪਰੰਤ ਗੱਲਬਾਤ ਕਰ ਰਹੇ ਸਨ । ਖੰਨਾ ਨੇ ਕਿਹਾ ਕਿ ਅਸੀਂ ਆਪਣੇ ਰਾਜ ਤੋਂ ਬਾਹਰ ਜਾ ਰਹੇ ਉਦਯੋਗ ਨੂੰ ਵਾਪਸ ਲਿਆ ਕੇ ਅਤੇ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਨੂੰ ਕਰਜ਼ੇ ਤੋਂ ਮੁਕਤ ਕਰਵਾ ਕੇ ਨੌਜਵਾਨਾਂ ਨੂੰ ਨਿੱਜੀ ਅਤੇ ਜਨਤਕ ਖੇਤਰ ਵਿੱਚ ਰੁਜ਼ਗਾਰ ਮੁਹੱਈਆ ਕਰਵਾ ਸਕਦੇ ਹਾਂ ਤਾਂ ਜੋ ਉਹ ਆਪਣੇ ਦੇਸ਼ ਵਿੱਚ ਰਹਿ ਕੇ ਆਪਣੇ ਪਰਿਵਾਰ ਵਿੱਚ ਰਹਿ ਸਕਣ ਅਤੇ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰ ਸਕਣ, ਕਿਉਂਕਿ ਸਾਡੇ ਪੰਜਾਬ ਦਾ ਨੌਜਵਾਨ ਬਹੁਤ ਹੀ ਮਿਹਨਤੀ, ਕਾਬਲ ਅਤੇ ਅਗਾਂਹਵਧੂ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਸਾਧਨ ਪੈਦਾ ਨਾ ਕਰ ਕੇ ਪੰਜਾਬ ਦੀ ਜਵਾਨੀ ਨੂੰ ਵਿਦੇਸ਼ਾਂ ਵੱਲ ਧੱਕਣ ਵਿੱਚ ਮੋਢੀ ਰੋਲ  ਅਦਾ ਕੀਤਾ ਹੈ । ਖੰਨਾ ਨੇ ਕਿਹਾ ਕਿ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਆਉਣ ਨਾਲ ਪੰਜਾਬ ਦੇ ਹਰ ਵਰਗ ਨੂੰ ਤਰੱਕੀ ਅਤੇ ਖੁਸ਼ਹਾਲੀ ਮਿਲੇਗੀ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

Anuradha

This news is Content Editor Anuradha