ਰਜਬਾਹੇ ’ਚੋਂ ਨਗਨ ਹਾਲਤ ’ਚ ਮਿਲੀ ਔਰਤ ਦੀ ਲਾਸ਼, ਜਾਂਚ ਜਾਰੀ

03/29/2022 12:20:00 PM

ਤਲਵੰਡੀ ਸਾਬੋ  (ਮੁਨੀਸ਼) : ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਮਾਹੀਨੰਗਲ ਵਿਖੇ ਰਜਬਾਹੇ ’ਚੋਂ ਨਗਨ ਹਾਲਤ ’ਚ ਔਰਤ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਤਲਵੰਡੀ ਸਾਬੋ ਪੁਲਸ ਨੇ ਲਾਸ਼ ਨੂੰ ਸਹਾਰਾ ਕਲੱਬ ਰਾਹੀਂ ਰਜਬਾਹੇ ’ਚੋਂ ਕੱਢ ਕੇ ਸ਼ਨਾਖਤ ਲਈ ਸਿਵਲ ਹਸਪਤਾਲ ’ਚ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜਾਣਕਾਰੀ ਅਨੁਸਾਰ ਸਹਾਰਾ ਕਲੱਬ ਤਲਵੰਡੀ ਸਾਬੋ ਨੂੰ ਫੋਨ ਰਾਹੀਂ ਜਾਣਕਾਰੀ ਮਿਲੀ ਸੀ ਕਿ ਪਿੰਡ ਮਾਹੀਨੰਗਲ ਵਿਖੇ ਅਣਪਛਾਤੀ ਔਰਤ ਦੀ ਨਗਨ ਹਾਲਤ ’ਚ ਲਾਸ਼ ਰਜਬਾਹੇ ’ਚ ਪਈ ਹੈ, ਜਿਸ ’ਤੇ ਸਹਾਰਾ ਕਲੱਬ ਦੇ ਮੈਂਬਰ ਹੈਪੀ ਸਿੰਘ ਤੇ ਜਸਕਰਨ ਸਿੰਘ ਨੇ ਪੁਲਸ ਨੂੰ ਜਾਣਕਾਰੀ ਦੇਣ ਤੋਂ ਬਾਅਦ ਰਜਬਾਹੇ ’ਤੇ ਪੁੱਜ ਗਏ। ਪਤਾ ਲੱਗਦੇ ਹੀ ਤਲਵੰਡੀ ਸਾਬੋ ਪੁਲਸ ਏ. ਐੱਸ. ਆਈ. ਸੋਮ ਨਾਥ ਵੀ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜ ਗਏ। ਸਹਾਰਾ ਕਲੱਬ ਦੇ ਵਰਕਰਾਂ ਨੇ ਪੁਲਸ ਦੀ ਹਾਜ਼ਰੀ ’ਚ ਲਾਸ਼ ਨੂੰ ਰਜਬਾਹੇ ’ਚੋਂ ਕੱਢ ਕੇ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੇ ਡੈੱਡ ਹਾਊਸ ’ਚ ਰੱਖ ਦਿੱਤਾ ਹੈ। ਜਾਂਚ ਅਧਿਕਾਰੀ ਸੋਮ ਨਾਥ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਨੂੰ 72 ਘੰਟੇ ਸ਼ਨਾਖਤ ਲਈ ਸਿਵਲ ਹਸਪਤਾਲ ’ਚ ਰੱਖਿਆ ਗਿਆ ਹੈ। ਮ੍ਰਿਤਕ ਔਰਤ ਦੀ ਉਮਰ ਕਰੀਬ 30 ਤੋਂ 35 ਸਾਲ ਲੱਗ ਰਹੀ ਹੈ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਪਹਿਲੇ ਦਿਨ ਰਿਪੋਰਟ ਹੋਏ ਪੁਰਾਣੇ ਮਾਮਲੇ, ਕਈ ਅਧਿਕਾਰੀ ਫਸੇ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 

Anuradha

This news is Content Editor Anuradha