ਇਕ ਮਹਿਲਾ ਤੇ ਨੌਜਵਾਨ ਨੂੰ ਲੱਖਾਂ ਰੁਪਏ ਦੀ ਡਰੱਗ ਮਨੀ, ਸੋਨੇ ਸਣੇ ਚਿੱਟੇ ਨਾਲ ਕੀਤਾ ਗ੍ਰਿਫ਼ਤਾਰ

06/22/2023 5:06:38 PM

ਮਾਨਸਾ (ਸੰਦੀਪ ਮਿੱਤਲ)-ਪੰਜਾਬ ਸਰਕਾਰ ਵੱਲੋਂ ਨਸ਼ਾ ਸਮੱਗਲਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਭੀਖੀ ਪੁਲਸ ਨੇ ਇਕ ਮਹਿਲਾ ਅਤੇ ਨੌਜਵਾਨ ਨੂੰ ਫੜ ਕੇ ਉਸ ਕੋਲੋਂ ਸੋਨਾ, ਲੱਖਾਂ ਰੁਪਏ ਡਰੱਗ ਮਨੀ ਅਤੇ 20 ਗ੍ਰਾਮ ਚਿੱਟਾ ਫੜ ਕੇ ਸਫ਼ਲਤਾ ਹਾਸਲ ਕੀਤੀ ਹੈ।

ਇਸ ਨੂੰ ਲੈ ਕੇ ਥਾਣਾ ਭੀਖੀ ਦੀ ਮੁੱਖੀ ਇੰਸ. ਰੁਪਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਡਾ. ਨਾਨਕ ਸਿੰਘ ਆਈ. ਪੀ. ਐੱਸ. ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਅਤੇ ਨਸ਼ਾ ਸਮੱਗਲਰਾਂ ਖ਼ਿਲਾਫ਼ ਮੁਹਿੰਮ ਵਿੱਢੀ ਹੈ। ਇਸ ਨੂੰ ਅੱਗੇ ਤੋਰਦੇ ਹੋਏ ਥਾਣਾ ਭੀਖੀ ਦੀ ਪੁਲਸ ਨੇ ਸਥਾਨਕ ਗੁਰਦੁਆਰਾ ਰੋਡ, ਵਿਸ਼ਵਕਰਮਾ ਮੰਦਰ ਨੇੜੇ ਇਕ ਨੌਜਵਾਨ ਸ਼ੁਭਮ ਕੁਮਾਰ ਉਰਫ਼ ਸੈਂਟੀ ਵਾਸੀ ਭੀਖੀ ਤੋਂ 20 ਗ੍ਰਾਮ ਚਿੱਟਾ (ਹੈਰੋਇਨ) ਬਰਾਮਦ ਕੀਤਾ ਹੈ। ਉਸ ਦੀ ਨਿਸ਼ਾਨਦੇਹੀ 'ਤੇ ਪੁੱਛਗਿੱਛ ਤੋਂ ਬਾਅਦ ਸੋਮਾ ਰਾਣੀ ਪਤਨੀ ਮੱਖਣ ਸਿੰਘ ਨੂੰ ਵੀ ਪਰਚੇ ’ਚ ਨਾਮਜ਼ਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:ਮੁਕੇਰੀਆਂ: ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸ਼ੱਕੀ ਹਾਲਾਤ 'ਚ ਮੌਤ, ਦੁਕਾਨ ਦੇ ਅੰਦਰੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼

ਥਾਣਾ ਮੁਖੀ ਨੇ ਦੱਸਿਆ ਕਿ ਸੋਮਾ ਰਾਣੀ ਦੇ ਘਰ ਰੇਡ ਕਰਨ ਤੋਂ ਬਾਅਦ ਜਦੋਂ ਘਰ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਘਰੋਂ 95 ਗ੍ਰਾਮ ਸੋਨੇ ਦੇ ਗਹਿਣੇ ਅਤੇ 4 ਲੱਖ 61 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ, ਜਿਸ ਨੂੰ ਭੀਖੀ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਕੇ ਸੋਮਾ ਰਾਣੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਮੁਲਜ਼ਮਾਂ ਤੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇ ਤਾਂ ਜੋ ਅਸਲੀਅਤ ਸਾਹਮਣੇ ਆ ਸਕੇ।

ਇਹ ਵੀ ਪੜ੍ਹੋ: ਭਿਆਨਕ ਹਾਦਸੇ 'ਚ ਉਜੜਿਆ ਪਰਿਵਾਰ, ਮਾਂ ਸਣੇ ਇਕ ਸਾਲਾ ਧੀ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


shivani attri

Content Editor

Related News