650 ਗ੍ਰਾਮ ਹੈਰੋਇਨ ਸਮੇਤ ਔਰਤ ਕਾਬੂ

05/15/2020 7:34:13 PM

ਸੰਗਰੂਰ (ਸਿੰਗਲਾ) : ਡਾ. ਸੰਦੀਪ ਗਰਗ ਆਈ. ਪੀ. ਐੱਸ. ਐੱਸ. ਐੱਸ. ਪੀ. ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਅੰਦਰ ਮਾੜੇ ਅਨਸਰਾਂ ਅਤੇ ਨਸ਼ਿਆਂ ਦੇ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਅਧੀਨ ਵੱਡੀ ਸਫਲਤਾ ਮਿਲੀ। ਇਸ ਦੌਰਾਨ ਹਰਿੰਦਰ ਸਿੰਘ ਪੀ. ਪੀ. ਐੱਸ. ਐੱਸ. ਪੀ .(ਡੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਹਿਤ ਅਗਰਵਾਲ ਪੀ. ਪੀ. ਐੱਸ, ਡੀ. ਐੱਸ .ਪੀ. (ਡੀ) ਸੰਗਰੂਰ ਦੀ ਨਿਗਰਾਨੀ ਹੇਠ ਥਾਣੇਦਾਰ ਕਰਮਜੀਤ ਸਿੰਘ ਇੰਚਾਰਜ ਐਂਟੀ ਨਾਰਕੋਟਿਕ ਸੈੱਲ ਸੰਗਰੂਰ ਦੀ ਟੀਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸਹਾਇਕ ਥਾਣੇਦਾਰ ਜਗਤਾਰ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਦੇ ਨਾਲ ਹਰਪਾਲ ਕੌਰ ਉਰਫ ਪਾਲੋ ਪਤਨੀ ਭੋਲਾ ਸਿੰਘ ਨੂੰ 650 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਜਦੋਂਕਿ 2 ਦੀ ਗ੍ਰਿਫਤਾਰੀ ਅਜੇ ਬਾਕੀ ਹੈ ।

PunjabKesari

ਦੋਸ਼ੀ ਹਰਪਾਲ ਕੌਰ ਦੇ ਖਿਲਾਫ਼ ਪਹਿਲਾਂ ਵੀ ਥਾਣਾ ਚੀਮਾ ਮੰਡੀ, ਸੁਨਾਮ ਅਤੇ ਸੰਗਰੂਰ 'ਚ ਐੱਨ. ਡੀ. ਪੀ. ਐੱਸ. ਐਕਟ ਅਧੀਨ ਪਹਿਲਾਂ ਵੀ 9 ਮਾਮਲੇ ਦਰਜ ਹਨ ਅਤੇ ਦੋਸ਼ੀ ਭਰਪੂਰ ਸਿੰਘ ਉਰਫ਼ ਭੂਰਾ ਦੇ ਖਿਲਾਫ਼ ਥਾਣਾ ਭਵਾਨੀਗੜ੍ਹ 'ਚ ਐੱਨ. ਡੀ. ਪੀ. ਐੱਸ. ਐਕਟ ਅਧੀਨ ਤਿੰਨ ਮਾਮਲੇ ਦਰਜ ਹਨ। ਉਸ ਦੇ ਖਿਲਾਫ ਮੁਕੱਦਮਾ ਨੰਬਰ 137 ਅ/ਧ 21/61/85 ਐੱਨ. ਡੀ. ਪੀ. ਐੱਸ. ਐਕਟ ਥਾਣਾ ਸਿਟੀ ਸੁਨਾਮ ਵਿਖੇ ਦਰਜ ਕੀਤਾ ਗਿਆ ਹੈ। ਜਦੋਂ ਕਿ ਉਸ ਦੇ ਦੋ ਹੋਰ ਸਾਥੀ ਸੰਦੀਪ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਇੰਦਰਾ ਬਸਤੀ ਸੁਨਾਮ ਅਤੇ ਭਰਪੂਰ ਸਿੰਘ ਉਰਫ ਭੂਰਾ ਪੁੱਤਰ ਪਿਆਰਾ ਸਿੰਘ ਉਰਫ ਬਲੀ ਵਾਸੀ ਜੌਲੀਆ ਦੀ ਗ੍ਰਿਫਤਾਰੀ ਬਾਕੀ ਹੈ। ਡਾ. ਸੰਦੀਪ ਗਰਗ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਬਿਗੜਵਾਲ ਰੋਡ ਨੇੜੇ ਬਾਲਾਜੀ ਕਾਲੋਨੀ ਸੁਨਾਮ ਤੋਂ ਕੀਤੀ ਗਈ ਹੈ ਅਤੇ ਇਸ ਮੌਕੇ ਇੱਕ ਸਵਿਫਟ ਕਾਰ ਵੀ ਬਰਾਮਦ ਕੀਤੀ ਗਈ ਹੈ।  


Anuradha

Content Editor

Related News