ਤਬਾਦਲਾ ਕਰਵਾਉਣ ਬਦਲੇ ਮੰਗੀ ਰਿਸ਼ਵਤ, ਚੈੱਕ ਲੈਂਦੇ ਸਮੇਂ ਔਰਤ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
Saturday, Sep 21, 2024 - 12:59 AM (IST)
ਪਟਿਆਲਾ (ਬਲਜਿੰਦਰ)- ਪੰਜਾਬ ਵਿਜੀਲੈਂਸ ਬਿਊਰੋ ਨੇ ਇਕ ਔਰਤ ਡਿੰਪਲ ਪਤਨੀ ਨਾਇਬ ਸਿੰਘ, ਵਾਸੀ ਧੋਬੀ ਘਾਟ, ਪਟਿਆਲਾ ਨੂੰ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਮੁਤਾਬਕ ਇਸ ਕੇਸ ’ਚ ਉਸ ਦਾ ਸਾਥੀ ਅਜੇ ਗੋਇਲ ਫਰਾਰ ਹੈ।
ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਹਿਲਾ ਨੂੰ ਰਾਕੇਸ਼ ਕੁਮਾਰ ਵਾਸੀ ਗੁਰੂ ਨਾਨਕ ਨਗਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸਾਲੀ ਪੂਨਮ ਅਰੋੜਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਪਟਿਆਲਾ ’ਚ ਅੱਪਰ ਡਵੀਜ਼ਨ ਕਲਰਕ ਵਜੋਂ ਸੇਵਾ ਨਿਭਾ ਰਹੀ ਹੈ। ਉਸ ਨੂੰ ਮੁੱਖ ਦਫ਼ਤਰ ਪੀ.ਐੱਸ.ਪੀ.ਸੀ.ਐੱਲ. ਪਟਿਆਲਾ ਤੋਂ ਸੁਪਰਡੈਂਟ ਇੰਜੀਨੀਅਰ, ਪੀ.ਐੱਸ.ਪੀ.ਸੀ.ਐੱਲ. ਦੇ ਦਫ਼ਤਰ ਨੇੜੇ 23 ਨੰਬਰ ਫਾਟਕ, ਪਟਿਆਲਾ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- 24 ਸਾਲ ਤੋਂ ਲਿਬਨਾਨ 'ਚ ਫਸੇ ਵਿਅਕਤੀ ਦੀ ਸੰਤ ਸੀਚੇਵਾਲ ਨੇ ਕਰਵਾਈ ਘਰ ਵਾਪਸੀ, ਹੱਡਬੀਤੀ ਸੁਣ ਕੰਬ ਜਾਵੇਗੀ ਰੂਹ
ਸ਼ਿਕਾਇਤਕਰਤਾ ਨੂੰ ਡਿੰਪਲ ਅਤੇ ਉਸ ਦੇ ਸਾਥੀ ਅਜੇ ਗੋਇਲ, ਵਾਸੀ ਰਾਮ ਬਾਗ ਕਾਲੋਨੀ ਨੇ ਸੰਪਰਕ ਕੀਤਾ। ਉਨ੍ਹਾਂ ਸ਼ਿਕਾਇਤਕਰਤਾ ਤੋਂ ਤਬਾਦਲਾ ਕਰਵਾਉਣ ਸਬੰਧੀ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੇ ਪੀ.ਐੱਸ.ਪੀ.ਸੀ.ਐੱਲ. ਦੇ ਸੀਨੀਅਰ ਅਧਿਕਾਰੀਆਂ ਨਾਲ ਚੰਗੇ ਸਬੰਧ ਹਨ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਬਾਅਦ ’ਚ ਉਹ 50,000 ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਏ ਪਰ ਉਨ੍ਹਾਂ ਵੱਲੋਂ 20,000 ਰੁਪਏ ਨਕਦ ਅਤੇ 30,000 ਰੁਪਏ ਚੈੱਕ ਜ਼ਰੀਏ ਲੈਣ ਦੀ ਮੰਗ ਰੱਖੀ ਗਈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਡਿੰਪਲ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਗ੍ਰਿਫਤਾਰ ਕਰ ਲਿਆ ਗਿਆ। ਇਸ ਕੇਸ ’ਚ ਉਸ ਦਾ ਸਾਥੀ ਅਜੇ ਗੋਇਲ ਫਰਾਰ ਹੈ। ਇਸ ਸਬੰਧੀ ਦੋਵਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਪੋਤੇ ਦਾ ਮੁਕਾਬਲਾ ਦੇਖਣ ਆਏ ਦਾਦੇ ਨਾਲ ਹੋ ਗਈ ਅਣਹੋਣੀ, ਜਿੱਤਣ ਦੀ ਖੁਸ਼ੀ 'ਚ ਆ ਗਿਆ ਹਾਰਟ ਅਟੈਕ, ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e