ਪੁਲਸ ਨੇ 10 ਗ੍ਰਾਮ ਨਸ਼ੀਲੇ ਪਦਾਰਥ ਅਤੇ ਨਗਦੀ ਸਮੇਤ ਔਰਤ ਨੂੰ ਕੀਤਾ ਕਾਬੂ

04/22/2022 10:55:48 AM

ਸ਼ੇਰਪੁਰ  (ਅਨੀਸ਼) :ਪੁਲਸ ਜ਼ਿਲ੍ਹਾ ਸੰਗਰੂਰ ਦੇ ਐੱਸ.ਐੱਸ.ਪੀ ਮਨਦੀਪ ਸਿੰਘ ਸਿੱਧੂ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਗਈ ਮੁਹਿੰਮ ਤਹਿਤ ਥਾਣਾ ਸ਼ੇਰਪੁਰ ਦੀ ਥਾਣਾ ਮੁੱਖੀ ਇੰਸ: ਸੁਖਵਿੰਦਰ ਕੌਰ ਦੀ ਅਗਵਾਈ ਵਿਚ ਰੇਸ਼ਮਾ ਰਾਣੀ ਪਤਨੀ ਗੋਨੀ ਸਿੰਘ ਵਾਸੀ ਪੱਤੀ ਖਲੀਲ ਸ਼ੇਰਪੁਰ ਤੋਂ 10 ਗ੍ਰਾਮ ਨਸ਼ੀਲਾ ਪਦਾਰਥ ਤੇ 31600 ਰੁਪਏ ਦੀ ਨਗਦੀ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ । ਥਾਣਾ ਮੁੱਖੀ ਸੁਖਵਿੰਦਰ ਕੌਰ ਨੇ ਦੱਸਿਆ ਕਿ ਫੜੀ ਗਈ ਔਰਤ ਦੇ ਖ਼ਿਲਾਫ਼ ਐੱਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਹੈ । ਇਸ ਮੌਕੇ ਏ.ਐਸ.ਆਈ ਗੁਰਪਾਲ ਸਿੰਘ, ਰਾਜਪਾਲ ਕੌਰ ਅਤੇ ਨਿਰਮਲ ਸਿੰਘ ਹੌਲਦਾਰ ਮੋਜੂਦ ਸਨ ।

ਇਹ ਵੀ ਪੜ੍ਹੋ : ਰੰਗੇ ਹੱਥੀਂ ਫੜਿਆ ਚਿੱਟੇ ਦੀ ਸਪਲਾਈ ਕਰਦਾ ਨੌਜਵਾਨ, ਲੋਕਾਂ ਨੇ ਬਣਾਈ ਲਾਈਵ ਵੀਡੀਓ

 

 

Anuradha

This news is Content Editor Anuradha