ਨਸ਼ੀਲੀਆਂ ਗੋਲੀਆਂ ਸਮੇਤ ਮਹਿਲਾ ਗ੍ਰਿਫਤਾਰ
Tuesday, Oct 08, 2024 - 03:57 PM (IST)
ਨਵਾਂਸ਼ਹਿਰ (ਤ੍ਰਿਪਾਠੀ)-ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਨਸ਼ੇ ਦੇ ਤੌਰ ’ਤੇ ਵਰਤੇ ਜਾਣ ਵਾਲੀ 19 ਨਸ਼ੀਲੀਆਂ ਗੋਲੀਆਂ ਸਮੇਤ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਸਬ ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ.ਬਲਵੀਰ ਸਿੰਘ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਸ਼ੱਕੀ ਪੁਰਸ਼ਾਂ ਅਤੇ ਵਾਹਨਾਂ ਦੀ ਭਾਲ ਵਿਚ ਨਵਾਂਸ਼ਹਿਰ ਤੋਂ ਗੜਸ਼ੰਕਰ ਰੋਡ ਵੱਲ ਜਾ ਰਹੀ ਸੀ ਕਿ ਮਹਿੰਦਪੁਰ ਪੁਲ ਦੇ ਥੱਲੇ ਇਕ ਔਰਤ ਖੜ੍ਹੀ ਦਿਖਾਈ ਦਿੱਤੀ, ਜਿਹੜੀ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਈ ਤੇ ਭੱਜਣ ਦਾ ਯਤਨ ਕਰਨ ਲੱਗੀ।
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਕਾਰਾਂ ਦੀ ਟੱਕਰ ’ਚ 2 ਔਰਤਾਂ ਸਮੇਤ 3 ਦੀ ਮੌਤ
ਜਿਸ ਨੂੰ ਮਹਿਲਾ ਪੁਲਸ ਕਰਮਚਾਰੀ ਦੀ ਮਦਦ ਨਾਲ ਕਾਬੂ ਕਰ ਕੇ ਜਦੋਂ ਸੁੱਟੇ ਗਏ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ’ਚੋਂ ਨਸ਼ੇ ਦੇ ਤੌਰ ’ਤੇ ਵਰਤੇ ਜਾਣ ਵਾਲੀਆਂ 19 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਐੱਸ.ਐੱਚ.ਓ.ਸਬ ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਮਹਿਲਾ ਦੀ ਪਛਾਣ ਮਨਜੀਤ ਕੌਰ ਵਾਸੀ ਕਲਰਾ ਮੁਹੱਲਾ ਨਵਾਂਸ਼ਹਿਰ ਦੇ ਤੌਰ ’ਤੇ ਹੋਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਔਰਤ ਖਿਲਾਫ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, 'ਆਪ' ਆਗੂ ਦਾ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8