ਨਸ਼ੇ ਵਾਲੀਆਂ ਗੋਲੀਆਂ ਸਮੇਤ ਔਰਤ ਕਾਬੂ
Monday, Jul 28, 2025 - 06:24 PM (IST)

ਜੀਰਾ (ਗੁਰਮੇਲ ਸੇਖਵਾਂ)- ਥਾਣਾ ਮਖੂ ਦੀ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਸ਼ੱਕ ਦੇ ਆਧਾਰ 'ਤੇ ਇੱਕ ਔਰਤ ਨੂੰ ਗ੍ਰਿਫ਼ਤਾਰ ਕਰਦੇ ਉਸ ਕੋਲੋਂ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਇਹ ਜਾਣਕਾਰੀ ਦਿੰਦਿਆਂ ਏਐਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਉਨ੍ਹਾਂ ਨੇ ਸਾਹਮਣੇ ਤੋਂ ਪੈਦਲ ਆਉਂਦੀ ਇੱਕ ਸ਼ੱਕੀ ਔਰਤ ਨੂੰ ਦੇਖਿਆ, ਜੋ ਪੁਲਸ ਨੂੰ ਦੇਖ ਕੇ ਘਬਰਾ ਗਈ ਤੇ ਭੱਜਣ ਲੱਗੀ।
ਜਿਸਨੂੰ ਪੁਲਸ ਵੱਲੋਂ ਸ਼ੱਕ ਦੇ ਆਧਾਰ ''ਤੇ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸਨੇ ਆਪਣਾ ਨਾਮ ਰਣਜੀਤ ਕੌਰ ਪਤਨੀ ਰਛਪਾਲ ਸਿੰਘ ਵਾਸੀ ਪੀਰ ਮੁਹੰਮਦ ਦੱਸਿਆ ਅਤੇ ਤਲਾਸ਼ੀ ਦੌਰਾਨ ਪੁਲਿਸ ਨੇ ਉਸ ਕੋਲੋਂ 120 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਉਨ੍ਹਾ ਦੱਸਿਆ ਕਿ ਨਾਮਜ਼ਦ ਔਰਤ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।