ਤੇਜ਼ ਰਫਤਾਰ ਕਾਰ ਨੇ ਔਰਤ ਨੂੰ ਕੁਚਲਿਆ, ਹੋਈ ਮੌਤ
Saturday, Jan 24, 2026 - 05:46 PM (IST)
ਸੁਨਾਮ ਊਧਮ ਸਿੰਘ ਵਾਲਾ, (ਬਾਂਸਲ)-ਸਥਾਨਕ ਸ਼ੇਰੋ ਰੋਡ ’ਤੇ ਅੱਜ ਇਕ ਤੇਜ਼ ਰਫਤਾਰ ਕਾਰ ਨੇ ਇਕ ਔਰਤ ਨੂੰ ਕੁਚਲ ਦਿੱਤਾ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸਬੰਧੀ ਥਾਣਾ ਚੀਮਾ ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਕਾਰ ਸਵਾਰ ਦੀ ਭਾਲ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਮੇਲੋ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਦਿਹਾੜੀ ਕਰਦੀ ਸੀ। ਅੱਜ ਉਹ ਸ਼ੇਰੋ ਰੋਡ ’ਤੇ ਲੱਕੜਾਂ ਲੈਣ ਗਏ ਸੀ ਤਾਂ ਇਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਕੁਚਲ ਦਿੱਤਾ ਅਤੇ ਉਸ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਚੀਮਾ ਦੇ ਮੁਖੀ ਅਵਤਾਰ ਸਿੰਘ ਨੇ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਅਤੇ ਮੁਲਜ਼ਮ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ।
