ਜ਼ੀਰਕਪੁਰ : ਛੱਤਬੀੜ ਦੇ ਜੰਗਲਾਂ ''ਚ ਦਰੱਖਤ ਨਾਲ ਲਟਕਦੀ ਮਿਲੀ ਔਰਤ ਦੀ ਲਾਸ਼

Monday, Jun 08, 2020 - 12:41 PM (IST)

ਜ਼ੀਰਕਪੁਰ : ਛੱਤਬੀੜ ਦੇ ਜੰਗਲਾਂ ''ਚ ਦਰੱਖਤ ਨਾਲ ਲਟਕਦੀ ਮਿਲੀ ਔਰਤ ਦੀ ਲਾਸ਼

ਜ਼ੀਰਕਪੁਰ (ਕੁਲਦੀਪ) : ਛੱਤਬੀੜ ਦੇ ਜੰਗਲਾਂ 'ਚ ਇਕ ਅਣਪਛਾਤੀ ਔਰਤ ਦੀ ਦਰੱਖਤ ਨਾਲ ਲਟਕਦੀ ਲਾਸ਼ ਬਰਾਮਦ ਕੀਤੀ ਗਈ ਹੈ। ਮ੍ਰਿਤਕ ਔਰਤ ਦੀ ਉਮਰ 25-30 ਸਾਲ ਦੱਸੀ ਜਾ ਰਹੀ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪੁੱਜੀ ਪੁਲਸ ਨੇ ਔਰਤ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਡੇਰਾਬੱਸੀ ਦੇ ਸਿਵਲ ਹਸਪਤਾਲ 'ਚ ਰਖਵਾ ਦਿੱਤਾ ਹੈ। ਫਿਲਹਾਲ ਪੁਲਸ ਨੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
 


author

Babita

Content Editor

Related News