ਸੜਕ ਕਿਨਾਰੇ ਜਾ ਰਹੀ ਔਰਤ ਨੂੰ ਬੱਸ ਨੇ ਮਾਰੀ ਟੱਕਰ, ਮੌਕੇ ਉਤੇ ਮੌਤ

Sunday, Feb 09, 2025 - 06:54 PM (IST)

ਸੜਕ ਕਿਨਾਰੇ ਜਾ ਰਹੀ ਔਰਤ ਨੂੰ ਬੱਸ ਨੇ ਮਾਰੀ ਟੱਕਰ, ਮੌਕੇ ਉਤੇ ਮੌਤ

ਗੋਨਿਆਣਾ (ਗੋਰਾ ਲਾਲ)-ਪਿੰਡ ਹਰਰਾਏਪੁਰ ਕੋਲ ਸੜਕ ਦੇ ਕਿਨਾਰੇ ਜਾ ਰਹੀ ਇਕ ਔਰਤ ਨੂੰ ਤੇਜ਼ ਰਫ਼ਤਾਰ ਬੱਸ ਦੇ ਚਾਲਕ ਨੇ ਅਣਗਹਿਲੀ ਅਤੇ ਲਾਪਰਵਾਹੀ ਵਰਤਦੇ ਹੋਏ ਟੱਕਰ ਮਾਰ ਦਿੱਤੀ, ਜਿਸ ਦੌਰਾਨ ਉਸ ਦੀ ਮੋਤ ਹੋ ਗਈ। ਹਾਦਸੇ ਮਗਰੋਂ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇਅ 'ਤੇ ਪਿੰਡ ਹਰਰਾਏਪੁਰ ਕੋਲ ਇਕ ਔਰਤ ਸੜਕ ਦੇ ਕਿਨਾਰੇ ’ਤੇ ਜਾ ਰਹੀ ਸੀ ਕਿ ਇੰਨੇ ਨੂੰ ਇਕ ਤੇਜ਼ ਰਫ਼ਤਾਰ ਦੀਪ ਬੱਸ ਗੋਨਿਆਣਾ ਵਾਲੇ ਪਾਸਿਓਂ ਫਰੀਦਕੋਟ ਵੱਲ ਜਾ ਰਹੀ ਸੀ ਕਿ ਪਿੰਡ ਹਰਰਾਏਪੁਰ ਕੋਲ ਬੱਸ ਚਾਲਕ ਨੇ ਅਣਗਹਿਲੀ ਵਰਤਦੇ ਹੋਏ ਉਕਤ ਤੇਜ਼ ਰਫ਼ਤਾਰ ਬੱਸ ਨੇ ਉਕਤ ਔਰਤ ਨੂੰ ਫੇਟ ਮਾਰੀ, ਜਿਸ ਦੌਰਾਨ ਉਕਤ ਔਰਤ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ 'ਚ 3 ਦਿਨ ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਪੂਰੀ ਖ਼ਬਰ

ਮ੍ਰਿਤਕ ਔਰਤ ਦੀ ਪਛਾਣ ਬਲਜਿੰਦਰ ਕੌਰ ਪਤਨੀ ਸਮਸ਼ੇਰ ਸਿੰਘ ਵਾਸੀ ਗੋਨਿਆਣਾ ਖ਼ੁਰਦ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਬਠਿੰਡਾ ਵਿਖੇ ਭੇਜ ਦਿੱਤਾ ਹੈ ਅਤੇ ਬੱਸ ਨੂੰ ਕਬਜੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਕਤ ਮਾਮਲੇ ਸਬੰਧੀ ਥਾਣਾ ਨੇਹੀਆ ਵਾਲਾ ਦੇ ਮੁੱਖ ਅਫ਼ਸਰ ਮੈਡਮ ਜਸਵਿੰਦਰ ਕੌਰ ਨੇ ਕਿਹਾ ਕਿ ਪੁਲਸ ਨੇ ਬੱਸ ਚਾਲਕ ਸੂਬਾ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਬੱਸ ਚਾਲਕ ਦੀ ਭਾਲ ਸ਼ੁਰੁ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਦੀ ਵੱਡੀ ਭਵਿੱਖਬਾਣੀ, ਪਵੇਗੀ ਅਜੇ ਹੋਰ ਠੰਡ, ਕਿਸਾਨਾਂ ਲਈ ਐਡਵਾਈਜ਼ਰੀ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 


author

shivani attri

Content Editor

Related News