ਅਣਪਛਾਤੇ ਵਾਹਨ ਨੇ ਮਹਿਲਾ ਨੂੰ ਮਾਰੀ ਟੱਕਰ, ਹੋਈ ਮੌਤ
Sunday, May 03, 2026 - 07:12 PM (IST)
ਪਟਿਆਲਾ (ਬਲਜਿੰਦਰ)- ਅਣਪਛਾਤੇ ਵਾਹਨ ਚਾਲਕ ਨੇ ਮਹਿਲਾ ਨੂੰ ਟੱਕਰ ਮਾਰ ਦਿੱਤੀ, ਜਿਸ ’ਚ ਮਹਿਲਾ ਦੀ ਮੌਤ ਹੋ ਗਈ। ਥਾਣਾ ਸਦਰ ਦੀ ਪੁਲਸ ਨੇ ਅਣਪਛਾਤੇ ਵਾਹਨ ਡਰਾਈਵਰ ਖ਼ਿਲਾਫ਼ 106(1) ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ ’ਚ ਜਸਵਿੰਦਰ ਸਿੰਘ ਪੁੱਤਰ ਪ੍ਰੀਤ ਰਾਮ ਵਾਸੀ ਪਿੰਡ ਪੰਜੇਟਾਂ ਥਾਣਾ ਸਦਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੀ ਪਤਨੀ ਰਜਨੀ ਅਤੇ ਲੜਕੀ ਮਨੂੰ ਉਮਰ 3 ਸਾਲ ਨਾਲ ਚੰਡੀ ਮਾਤਾ ਮੰਦਰ ਪੰਜੇਟਾਂ ਕੋਲ ਜਾ ਰਿਹਾ ਸੀ ਤਾਂ ਅਣਪਛਾਤੇ ਵਾਹਨ ਡਰਾਈਵਰ ਨੇ ਲਾਪ੍ਰਵਾਹੀ ਨਾਲ ਉਸ ਦੀ ਪਤਨੀ ਅਤੇ ਲੜਕੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਸ਼ਿਕਾਇਤਕਰਤਾ ਦੀ ਪਤਨੀ ਦੀ ਮੌਤ ਹੋ ਗਈ। ਪੁਲਸ ਨੇ ਇਸ ਮਾਮਲੇ ਵਿਚ ਅਣਪਛਾਤੇ ਵਾਹਨ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਦਰਿੰਦਾ ਬਣੇ ਨਾਨੇ ਨੇ ਦੋਹਤੀ ਦੀ ਰੋਲ਼ੀ ਪੱਤ, ਇੰਝ ਖੁੱਲ੍ਹਿਆ ਭੇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
