ਸੜਕ ਹਾਦਸੇ ''ਚ ਬਜ਼ੁਰਗ ਔਰਤ ਦੀ ਮੌਤ
Sunday, Jul 19, 2026 - 02:58 PM (IST)
ਮੋਗਾ (ਆਜ਼ਾਦ)- ਕਾਰ ਦੀ ਲਪੇਟ ਵਿਚ ਆਉਣ ਕਾਰਨ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋਈ ਘੱਲ ਕਲਾਂ ਨਿਵਾਸੀ ਜੋਗਿੰਦਰ ਕੌਰ ਦੀ ਡੀ. ਐੱਮ. ਸੀ. ਲੁਧਿਆਣਾ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਕੋਕਰੀ ਨੇ ਕਿਹਾ ਕਿ ਜਦੋਂ ਬਜ਼ੁਰਗ ਔਰਤ ਜੋਗਿੰਦਰ ਕੌਰ ਆਪਣੇ ਪਸ਼ੂਆਂ ਵਾਲੇ ਘਰ ਜਾ ਰਹੀ ਸੀ ਤਾਂ ਕਾਰ ਦੀ ਲਪੇਟ ਵਿਚ ਆ ਗਈ ਅਤੇ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਈ, ਜਿਸ ਨੂੰ ਮੋਗਾ ਦੇ ਇਕ ਪ੍ਰਾਈਵੇਟ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ: ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ ਮਿੰਟਾਂ 'ਚ ਬੰਨ੍ਹੀ 'ਸੈਮੀ-ਪਟਿਆਲਾ ਸ਼ਾਹੀ' ਪੱਗ
ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਡੀ .ਐੱਮ. ਸੀ. ਲੁਧਿਆਣਾ ਰੈਫਰ ਕੀਤਾ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਇਸ ਸਬੰਧ ਵਿਚ ਮ੍ਰਿਤਕਾ ਦੇ ਬੇਟੇ ਕੁਲਵੰਤ ਸਿੰਘ ਦੇ ਬਿਆਨਾਂ ’ਤੇ ਕਾਰ ਚਾਲਕ ਗੁਰਲਾਲ ਸਿੰਘ ਨਿਵਾਸੀ ਘੱਲ ਕਲਾਂ ਖ਼ਿਲਾਫ਼ ਨਿਵਾਸੀ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕੀਤਾ ਗਿਆ।
ਇਹ ਵੀ ਪੜ੍ਹੋ: ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
