ਭਵਾਨੀਗੜ੍ਹ ਵਿਖੇ ਸੱਪ ਦੇ ਡੰਗਣ ਕਾਰਨ ਔਰਤ ਦੀ ਮੌਤ

07/13/2023 1:01:18 PM

ਭਵਾਨੀਗੜ੍ਹ (ਵਿਕਾਸ)- ਸੱਪ ਦੇ ਕੱਟਣ ਨਾਲ ਨੇੜਲੇ ਪਿੰਡ ਫਤਿਹਗੜ੍ਹ ਭਾਦਸੋਂ ਵਿਖੇ ਇਕ ਔਰਤ ਦੀ ਮੌਤ ਹੋ ਗਈ। ਇਸ ਸਬੰਧੀ ਜਤਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਫਤਿਹਗੜ੍ਹ ਭਾਦਸੋਂ ਨੇ ਦੱਸਿਆ ਕਿ ਬੀਤੀ ਸ਼ਾਮ ਉਸ ਦੇ ਮਾਤਾ ਕਰਮਜੀਤ ਕੌਰ (45) ਘਰ ਦੀ ਰਸੋਈ ਵਿੱਚ ਕੰਮ ਕਰ ਰਹੇ ਸਨ ਤਾਂ ਸ਼ੈਲਫ਼ 'ਤੇ ਬੈਠੇ ਸੱਪ ਨੇ ਉਸ ਡੰਗ ਮਾਰ ਦਿੱਤਾ। ਉਨ੍ਹਾਂ ਦੱਸਿਆ ਕਿ ਕਰਮਜੀਤ ਕੌਰ ਨੂੰ ਪਹਿਲਾਂ ਬਡਰੁੱਖਾਂ ਤੇ ਫਿਰ ਸਿਵਲ ਹਸਪਤਾਲ ਭਵਾਨੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਜਿੱਥੋਂ ਬਾਅਦ ਵਿੱਚ ਹਾਲਤ ਗੰਭੀਰ ਹੁੰਦਿਆਂ ਵੇਖ ਉਨ੍ਹਾਂ ਨੂੰ ਪਟਿਆਲਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਅਤੇ ਉੱਥੇ ਇਲਾਜ ਦੌਰਾਨ ਕਰਮਜੀਤ ਕੌਰ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ-  ਧੁੱਸੀ ਬੰਨ੍ਹ ਟੁੱਟਣ ਕਾਰਨ ਦਰਜਨਾਂ ਪਿੰਡਾਂ 'ਚ ਹਾਲਾਤ ਬਦਤਰ, ਲੋਕਾਂ ਦੇ ਘਰ-ਖੇਤ ਪਾਣੀ ’ਚ ਡੁੱਬੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
 
For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

 

shivani attri

This news is Content Editor shivani attri