ਖੰਨਾ ''ਚ ਲੁੱਟ ਦੀ ਨੀਅਤ ਨਾਲ ਔਰਤ ''ਤੇ ਕੀਤਾ ਜਾਨਲੇਵਾ ਹਮਲਾ

Sunday, Jun 28, 2026 - 05:10 PM (IST)

ਖੰਨਾ ''ਚ ਲੁੱਟ ਦੀ ਨੀਅਤ ਨਾਲ ਔਰਤ ''ਤੇ ਕੀਤਾ ਜਾਨਲੇਵਾ ਹਮਲਾ

ਖੰਨਾ (ਵਿਪਨ)- ਖੰਨਾ 'ਚ ਦਿਨ-ਦਿਹਾੜੇ ਲੁੱਟ ਦੀ ਨੀਅਤ ਨਾਲ ਇਕ ਔਰਤ 'ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰ ਨੇ ਔਰਤ 'ਤੇ ਚਾਕੂ ਨਾਲ ਕਰੀਬ 8 ਤੋਂ 10 ਵਾਰ ਕੀਤੇ ਅਤੇ ਉਸ ਦਾ ਪਰਸ ਖੋਹ ਕੇ ਫਰਾਰ ਹੋ ਗਿਆ। ਹਮਲੇ ਦੌਰਾਨ ਔਰਤ ਦੇ ਸਿਰ, ਛਾਤੀ ਅਤੇ ਪਿੱਠ 'ਤੇ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਹ ਲਹੂ-ਲੁਹਾਨ ਹੋ ਗਈ।

ਇਹ ਵੀ ਪੜ੍ਹੋ: ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ

ਜ਼ਖ਼ਮੀ ਔਰਤ ਨੂੰ ਤੁਰੰਤ ਖੰਨਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਐੱਸ. ਐੱਮ. ਓ. ਸਮੇਤ 6 ਡਾਕਟਰਾਂ ਦੀ ਟੀਮ ਨੇ ਤੁਰੰਤ ਇਲਾਜ ਸ਼ੁਰੂ ਕੀਤਾ ਅਤੇ ਖ਼ੂਨ ਵਹਿਣ ਤੋਂ ਰੋਕਣ ਲਈ ਐਮਰਜੈਂਸੀ ਇਲਾਜ ਕੀਤਾ। ਐੱਸ. ਐੱਮ. ਓ. ਡਾ. ਮਨਿੰਦਰ ਸਿੰਘ ਭਸੀਨ ਨੇ ਦੱਸਿਆ ਕਿ ਜ਼ਖ਼ਮੀ ਔਰਤ ਦੀ ਪਛਾਣ ਰਜਨੀ ਵਜੋਂ ਹੋਈ ਹੈ। ਉਸ ਦੇ ਸਰੀਰ 'ਤੇ ਚਾਕੂ ਦੇ 8 ਤੋਂ 10 ਜ਼ਖ਼ਮ ਹਨ। ਉਸ ਦਾ ਕਾਫ਼ੀ ਖ਼ੂਨ ਵਹਿ ਚੁੱਕਾ ਸੀ। ਡਾਕਟਰਾਂ ਦੀ ਟੀਮ ਨੇ ਪਹਿਲਾਂ ਬਲੀਡਿੰਗ 'ਤੇ ਕਾਬੂ ਪਾਇਆ ਅਤੇ ਮੁੱਢਲਾ ਇਲਾਜ ਦੇਣ ਤੋਂ ਬਾਅਦ ਉਸ ਨੂੰ ਬਿਹਤਰ ਇਲਾਜ ਲਈ ਚੰਡੀਗੜ੍ਹ ਰੈਫਰ ਕਰ ਦਿੱਤਾ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰ ਦੀ ਭਾਲ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਮਜ਼ੇਦਾਰ ਵੀਡੀਓ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News