ਸੜਕ ਹਾਦਸੇ ''ਚ ਔਰਤ ਦੀ ਮੌਤ, ਬੱਚੇ ਬੁਰੀ ਤਰ੍ਹਾਂ ਜਖ਼ਮੀ

Monday, May 18, 2020 - 09:12 PM (IST)

ਸੜਕ ਹਾਦਸੇ ''ਚ ਔਰਤ ਦੀ ਮੌਤ, ਬੱਚੇ ਬੁਰੀ ਤਰ੍ਹਾਂ ਜਖ਼ਮੀ

ਮੋਗਾ,(ਅਜ਼ਾਦ)- ਦੁਸਾਂਝ ਰੋਡ ਮੋਗਾ ਤੇ ਤੇਜ ਰਫਤਾਰ ਗੱਡੀ ਦੀ ਲਪੇਟ ਵਿਚ ਆ ਕੇ ਸੁਖਪ੍ਰੀਤ ਕੌਰ (28) ਨਿਵਾਸੀ ਬੁੱਧ ਸਿੰਘ ਵਾਲਾ ਦੀ ਮੌਤ ਹੋ ਗਈ, ਜਦਕਿ ਉਸਦੇ ਦੋ ਬੱਚੇ ਏਕਮ (6) ਅਤੇ ਗੁਰਨੂਰ (4) ਬੂਰੀ ਤਰਾਂ ਨਾਲ ਜਖਮੀ ਹੋ ਗਏ, ਜਿੰਨਾਂ ਨੂੰ ਡੀ.ਐਮ.ਸੀ ਲੁਧਿਆਣਾ ਦਾਖਲ ਕਰਵਾਉਣਾ ਪਿਆ, ਜਦਕਿ ਉਸਦਾ ਪਤੀ ਵਾਲ-ਵਾਲ ਬਚ ਗਿਆ। ਘਟਨਾ ਦੀ ਜਾਣਕਾਰੀ ਮਿਲਣ ਤੇ ਫੋਕਲ ਪੁਆਇੰਟ ਪੁਲਸ ਚੌਂਕੀ ਦੇ ਇੰਚਾਰਜ ਜਸਵੰਤ ਸਿੰਘ ਸਰਾਂ ਅਤੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ਤੇ ਪੁੱਜੇ ਅਤੇ ਜਾਂਚ ਦੇ ਇਲਾਵਾ ਆਸ ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਸੁਖਪ੍ਰੀਤ ਕੌਰ ਦਾ ਵਿਆਹ 10 ਸਾਲ ਪਹਿਲਾਂ ਸਤਨਾਮ ਸਿੰਘ ਦੇ ਨਾਲ ਹੋਇਆ ਸੀ। ਬੀਤੇ ਦਿਨ ਜਦੋਂ ਉਹ ਆਪਣੇ ਮੋਟਰ ਸਾਈਕਲ ਤੇ ਆਪਣੇ ਦੋਨੋਂ ਬੱਚਿਆਂ ਨੂੰ ਲੈ ਕੇ ਰੌਲੀ ਪਿੰਡ ਜਾ ਰਹੇ ਸੀ ਤਾਂ ਪਿੱਛੋਂ ਆ ਰਹੀ ਇਕ ਕਾਰ ਨੇ ਉਨਾਂ ਨੂੰ ਟੱਕਰ ਮਾਰੀ ਜਿਸ ਕਾਰਨ ਸੁਖਪ੍ਰੀਤ ਕੌਰ ਅਤੇ ਉਸਦੇ ਦੋਨੋਂ ਬੱਚੇ ਬੂਰੀ ਤਰਾਂ ਨਾਲ ਜਖਮੀ ਹੋ ਗਏ, ਜਿੰਨਾਂ ਨੂੰ ਕਾਰ ਚਾਲਕ ਵਲੋਂ ਮੋਗਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਸੁਖਪ੍ਰੀਤ ਕੌਰ ਦੀ ਮੌਤ ਹੋ ਗਈ, ਜਦਕਿ ਕਾਰ ਚਾਲਕ ਨੇ ਹੀ ਦੋਵਾਂ ਜਖਮੀ ਬੱਚਿਆਂ ਨੂੰ ਲੁਧਿਆਣਾ ਪਹੁੰਚਾਇਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਸੁਖਪ੍ਰੀਤ ਕੌਰ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਦੇ ਪਤੀ ਸਤਨਾਮ ਸਿੰਘ ਦੇ ਬਿਆਨਾਂ ਤੇ ਅ/ਧ 174 ਦੀ ਕਾਰਵਾਈ ਕੀਤੀ ਗਈ ਹੈ।


author

Bharat Thapa

Content Editor

Related News