ਟੈਂਕਰ ਚਾਲਕ ਨੇ ਐਕਟਿਵਾ ਸਵਾਰ ਔਰਤ ਨੂੰ ਮਾਰੀ ਟੱਕਰ, ਪਿਛਲੇ ਟਾਇਰ ਹੇਠਾਂ ਆਉਣ ਕਾਰਨ ਹੋਈ ਮੌਤ

Tuesday, Jan 02, 2024 - 12:34 AM (IST)

ਟੈਂਕਰ ਚਾਲਕ ਨੇ ਐਕਟਿਵਾ ਸਵਾਰ ਔਰਤ ਨੂੰ ਮਾਰੀ ਟੱਕਰ, ਪਿਛਲੇ ਟਾਇਰ ਹੇਠਾਂ ਆਉਣ ਕਾਰਨ ਹੋਈ ਮੌਤ

ਰਾਏਕੋਟ (ਭੱਲਾ)- ਸਥਾਨਕ ਸ਼ਹਿਰ ਦੇ ਮਾਲੇਰਕੋਟਲਾ ਰੋਡ ’ਤੇ ਸਥਿਤ ਗੁੱਗਾ ਮਾੜੀ ਚੌਕ ਲਾਗੇ ਇਕ ਟੈਂਕਰ ਚਾਲਕ ਵਲੋਂ ਐਕਟਿਵਾ ਸਵਾਰ ਔਰਤ ਨੂੰ ਬੁਰੀ ਤਰ੍ਹਾਂ ਕੁਚਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਗਗਨਦੀਪ ਕੌਰ (33) ਪੁੱਤਰੀ ਪ੍ਰੇਮ ਸਿੰਘ ਵਾਸੀ ਮੁਹੱਲਾ ਮੌਲਵੀਆਂ ਰਾਏਕੋਟ ਆਪਣੀ ਐਕਟਿਵਾ ਸਕੂਟਰੀ ’ਤੇ ਸਵਾਰ ਹੋ ਕੇ ਮੁਹੱਲਾ ਪ੍ਰੇਮ ਨਗਰ ਰਾਏਕੋਟ ਵਿਖੇ ਕਿਸੇ ਜਾਣਕਾਰ ਦੇ ਗ੍ਰਹਿ ਵਿਖੇ ਕਰਵਾਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ’ਤੇ ਮੱਥਾ ਟੇਕਣ ਲਈ ਜਾ ਰਹੀ ਸੀ। 

ਇਹ ਵੀ ਪੜ੍ਹੋ- ਸਾਲ 2023 'ਚ BSF ਨੇ ਬਰਾਮਦ ਕੀਤੀ 442 ਕਿੱਲੋ ਹੈਰੋਇਨ, 3 ਘੁਸਪੈਠੀਆਂ ਨੂੰ ਕੀਤਾ ਢੇਰ

ਇਸ ਦੌਰਾਨ ਰਾਏਕੋਟ-ਮਾਲੇਰਕੋਟਲਾ ਰੋਡ ’ਤੇ ਗੁੱਗਾ ਮਾੜੀ ਚੌਂਕ ਨੇੜੇ ਜ਼ਿਆਦਾ ਟ੍ਰੈਫਿਕ ਹੋਣ ਕਾਰਨ ਮੋੜ ਮੁੜਨ ਲਈ ਸੜਕ ਕਿਨਾਰੇ ਖੜ੍ਹੀ ਹੋ ਗਈ, ਪਰ ਮਲੇਰਕੋਟਲਾ ਵਲੋਂ ਆਏ ਇਕ ਟੈਂਕਰ ਚਾਲਕ ਨੇ ਅਚਾਨਕ ਉਸ ਦੀ ਸਕੂਟਰੀ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ ’ਤੇ ਟੈਂਕਰ ਅੱਗੇ ਡਿੱਗ ਪਈ। ਟੈਂਕਰ ਚਾਲਕ ਲੋਕਾਂ ਵਲੋਂ ਰੌਲਾ ਪਾਉਣ ਦੇ ਬਾਵਜੂਦ ਨਹੀਂ ਰੁਕਿਆ ਅਤੇ ਤੇਜ਼ੀ ਨਾਲ ਅੱਗੇ ਲੰਘਦਿਆਂ ਉਸ ਔਰਤ ਨੂੰ ਟੈਂਕਰ ਦੇ ਪਿਛਲੇ ਟਾਇਰਾਂ ਥੱਲੇ ਦੇ ਕੇ ਉਸ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ। ਇਸ ਮੌਕੇ ਭੱਜਣ ਦੀ ਕੋਸ਼ਿਸ਼ ਕਰ ਰਹੇ ਟੈਂਕਰ ਚਾਲਕ ਨੂੰ ਸੜਕ ਤੇ ਮੌਜੂਦ ਲੋਕਾਂ ਨੇ ਰੋਕ ਕੇ ਕਾਬੂ ਕਰ ਲਿਆ ਤੇ ਪੁਲਸ ਹਵਾਲੇ ਕਰ ਦਿੱਤਾ।

ਇਹ ਵੀ ਪੜ੍ਹੋ- ਜਾਂਦਾ ਸਾਲ ਵਿਛਾ ਗਿਆ ਘਰ 'ਚ ਸੱਥਰ, ਇੱਕੋ ਪਰਿਵਾਰ ਦੇ 5 ਜੀਆਂ ਨੇ ਫਾਹਾ ਲੈ ਕੇ ਕੀਤੀ ਜੀਵਨਲੀਲਾ ਸਮਾਪਤ

ਹਾਦਸੇ ਦੀ ਸੂਚਨਾ ਮਿਲਣ ’ਤੇ ਪੁੱਜੇ ਪੁਲਸ ਥਾਣਾ ਸਿਟੀ ਰਾਏਕੋਟ ਦੇ ਐੱਸ.ਐੱਚ.ਓ. ਦਵਿੰਦਰ ਸਿੰਘ ਅਤੇ ਜਾਂਚ ਅਧਿਕਾਰੀ ਰਵਿੰਦਰ ਕੁਮਾਰ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਗਰਾਓਂ ਵਿਖੇ ਮੋਰਚਰੀ ਵਿੱਚ ਭੇਜ ਦਿੱਤਾ ਉਥੇ ਹੀ ਹਾਦਸਾਗ੍ਰਸਤ ਟੈਂਕਰ ਨੂੰ ਕਬਜ਼ੇ ਵਿਚ ਲੈ ਕੇ ਚਾਲਕ ਨੂੰ ਗ੍ਰਿਫਤਾਰ ਕਰ ਲਿਆ। ਇਸ ਮੌਕੇ ਰਾਏਕੋਟ ਸਿਟੀ ਪੁਲਿਸ ਨੇ ਮ੍ਰਿਤਕਾ ਦੇ ਪਿਤਾ ਪ੍ਰੇਮ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਟੈਂਕਰ ਚਾਲਕ ਆਹਿਦ ਪੁੱਤਰ ਸ਼ਬੀਰ ਖਾਨ ਵਾਸੀ ਰਸੂਲਪੁਰ (ਨੇੜੇ ਅਹਿਮਦਗੜ੍ਹ) ਖ਼ਿਲਾਫ਼ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ।

ਇਹ ਵੀ ਪੜ੍ਹੋ- ਅੰਤਰਰਾਸ਼ਟਰੀ ਡਰੱਗ ਤੇ ਹਥਿਆਰ ਸਮੱਗਲਿੰਗ ਰੈਕੇਟ ਦਾ ਪਰਦਾਫਾਸ਼, 19 ਕਿੱਲੋ ਹੈਰੋਇਨ ਡਰੱਗ ਮਨੀ ਸਣੇ 2 ਗ੍ਰਿਫ਼ਤਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News