ਸਮੱਗਲਿੰਗ ਕਰਨ ਦੇ ਮਾਮਲੇ ’ਚ ਔਰਤ ਨੂੰ 10 ਸਾਲ ਦੀ ਕੈਦ ਤੇ 1 ਲੱਖ ਰੁਪਏ ਲੱਗਾ ਜੁਰਮਾਨਾ

Thursday, Sep 19, 2024 - 07:12 PM (IST)

ਸਮੱਗਲਿੰਗ ਕਰਨ ਦੇ ਮਾਮਲੇ ’ਚ ਔਰਤ ਨੂੰ 10 ਸਾਲ ਦੀ ਕੈਦ ਤੇ 1 ਲੱਖ ਰੁਪਏ ਲੱਗਾ ਜੁਰਮਾਨਾ

ਮੋਗਾ (ਸੰਦੀਪ ਸ਼ਰਮਾ)- ਮਾਣਯੋਗ ਵਿਸ਼ੇਸ਼ ਅਦਾਲਤ ਨੇ ਸਬੂਤਾਂ ਅਤੇ ਗਵਾਹਾਂ ਦੇ ਆਧਾਰ ’ਤੇ ਥਾਣਾ ਸਿਟੀ ਮੋਗਾ ਦੀ ਪੁਲਸ ਵੱਲੋਂ 6 ਸਾਲ ਪਹਿਲਾਂ ਨਸ਼ੇ ਵਾਲੇ ਪਾਊਡਰ ਦੀ ਸਮੱਗਲਿੰਗ ਕਰਨ ਦੇ ਦੋਸ਼ਾਂ ਵਿਚ ਨਾਮਜ਼ਦ ਕੀਤੀ ਗਈ ਔਰਤ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ਹੈ ਅਤੇ 1 ਲੱਖ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਦਿੱਤਾ ਹੈ।

ਮਾਣਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿਚ ਔਰਤ ਨੂੰ 1 ਸਾਲ ਦੀ ਵਾਧੂ ਕੈਦ ਕੱਟਣੀ ਪਵੇਗੀ। ਜਾਣਕਾਰੀ ਅਨੁਸਾਰ 26 ਅਕਤੂਬਰ 2018 ਨੂੰ ਕੋਟਕਪੂਰਾ ਬਾਈਪਾਸ ਚੌਂਕ ਸਥਿਤ ਧਵਨ ਪੈਲੇਸ ਨੇੜੇ ਨਾਕਾਬੰਦੀ ਦੌਰਾਨ ਪੁਲਸ ਥਾਣਾ ਸਿਟੀ ਮੋਗਾ ਨੇ ਪੈਦਲ ਆ ਰਹੀ ਇਕ ਔਰਤ ਨੂੰ ਰੋਕ ਕੇ ਲਿਫ਼ਾਫ਼ਾ ਫੜਿਆ ਹੋਇਆ ਸੀ ਅਤੇ ਸ਼ੱਕ ਦੇ ਆਧਾਰ ’ਤੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਦੌਰਾਨ ਉਸ ਕੋਲੋਂ 260 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਹੋਇਆ।

ਇਹ ਵੀ ਪੜ੍ਹੋ- ਖ਼ਤਰੇ ਦੀ ਘੰਟੀ, UK ’ਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ 'ਤੇ ਛਾਏ ਸੰਕਟ ਦੇ ਬੱਦਲ

ਮੁਲਜ਼ਮ ਔਰਤ ਦੀ ਪਛਾਣ ਸੁਖਰਾਜ ਕੌਰ ਪਤਨੀ ਜਗਦੀਪ ਸਿੰਘ ਵਾਸੀ ਪਿੰਡ ਸਿੰਘਾਵਾਲਾ ਵਜੋਂ ਹੋਈ ਹੈ। ਇਸ ਸਬੰਧੀ ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ’ਚ ਮਾਣਯੋਗ ਅਦਾਲਤ ਨੇ ਅੰਤਿਮ ਸੁਣਵਾਈ ਤੋਂ ਬਾਅਦ ਅਦਾਲਤ ’ਚ ਪੇਸ਼ ਸਬੂਤਾਂ ਅਤੇ ਗਵਾਹਾਂ ਦੇ ਆਧਾਰ ’ਤੇ ਆਪਣਾ ਫ਼ੈਸਲਾ ਸੁਣਾਇਆ ਹੈ।

ਇਹ ਵੀ ਪੜ੍ਹੋ- ਸੰਦੀਪ ਨੰਗਲ ਅੰਬੀਆਂ ਕਤਲ ਕਾਂਡ ’ਚ ਸ਼ਾਮਲ ਇਨ੍ਹਾਂ ਮਸ਼ਹੂਰ ਗੈਂਗਸਟਰਾਂ ਬਾਰੇ ਖੁੱਲ੍ਹੀਆਂ ਹੈਰਾਨੀਜਨਕ ਪਰਤਾਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

 


author

shivani attri

Content Editor

Related News