ਰੰਜਿਸ਼ ਕਾਰਨ ਔਰਤ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕੀਤਾ ਕਤਲ
Sunday, Apr 10, 2022 - 11:36 AM (IST)

ਬਠਿੰਡਾ (ਵਰਮਾ) : ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕੇ ਸਿਰਕੀ ਬਾਜ਼ਾਰ ’ਚ ਸ਼ਾਮ 6 ਵਜੇ ਇਕ ਔਰਤ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰਨ ਨਾਲ ਦਹਿਸ਼ਤ ਦਾ ਮਾਹੌਲ ਬਣਿਆ ਹੈ। ਇਸ ਬਾਜ਼ਾਰ ਦੇ ਮਸ਼ਹੂਰ ਨਿੰਮ ਵਾਲਾ ਚੌਕ ਨੇੜੇ ਰਾਮ ਸਿੰਘ ਨਾਂ ਦਾ ਵਿਅਕਤੀ ਸਾਈਕਲ ਰਿਪੇਅਰ ਦਾ ਕੰਮ ਕਰ ਰਿਹਾ ਸੀ। ਇਸ ਦੌਰਾਨ 42 ਸਾਲਾ ਔਰਤ ਬਿਜਲੀ ਰਾਣੀ ਅਤੇ ਉਸ ਦਾ ਪਤੀ ਕਨਈਆ ਲਾਲ ਵੀ ਸਾਈਕਲ ਰਿਪੇਅਰ ਦਾ ਕੰਮ ਕਰਨ ਲੱਗ ਗਏ।
ਇਹ ਵੀ ਪੜ੍ਹੋ : ਸ਼ਰਮਨਾਕ! ਪਹਿਲਾਂ ਭਾਬੀ ਨੇ ਨਨਾਣ ਨਾਲ ਕਰਵਾਇਆ ਜਬਰ ਜ਼ਿਨਾਹ, ਫਿਰ ਬੇਹੋਸ਼ੀ ਦੀ ਹਾਲਤ ’ਚ ਵੇਚਿਆ
ਰਾਮ ਸਿੰਘ ਇਸ ਗੱਲ ਤੋਂ ਨਾਰਾਜ਼ ਹੋ ਗਿਆ ਕਿ ਉਸ ਦਾ ਕਾਰੋਬਾਰ ਬਰਬਾਦ ਹੋ ਜਾਵੇਗਾ। ਪਹਿਲਾਂ ਤਾਂ ਉਸ ਨੇ ਪਤੀ-ਪਤਨੀ ਨਾਲ ਬਦਸਲੂਕੀ ਕੀਤੀ ਅਤੇ ਗੁੱਸੇ ’ਚ ਆ ਕੇ ਦਰਜਨਾਂ ਚਾਕੂਆਂ ਦੇ ਵਾਰ ਕਰ ਕੇ ਔਰਤ ਨੂੰ ਮੌਤ ਦੇ ਘਾਟ ਉਤਾਰ ਦਿੱਤਾ, ਇਸ ਦੌਰਾਨ ਉਸਦਾ ਪਤੀ ਉਸ ਨੂੰ ਬਚਾਉਣ ਲਈ ਆਇਆ ਤਾਂ ਉਸ ’ਤੇ ਵੀ ਚਾਕੂ ਨਾਲ ਹਮਲਾ ਕਰ ਦਿੱਤਾ। ਬਿਜਲੀ ਰਾਣੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਘਨਈਆ ਲਾਲ ਨੂੰ ਜ਼ਖਮੀ ਹਾਲਤ ’ਚ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਮੈਂਬਰਾਂ ਨੇ ਸਿਵਲ ਹਸਪਤਾਲ ਪਹੁੰਚਾਇਆ। ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੀ ਪੁਲਸ ਦੇ ਮੁਲਾਜ਼ਮ ਮੌਕੇ ’ਤੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਨੌਜਵਾਨ ਸਭਾ ਦੀ ਮਦਦ ਨਾਲ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਰਾਮ ਸਿੰਘ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਜਾਂਚ ਅਧਿਕਾਰੀ ਹਰਜਿੰਦਰ ਸਿੰਘ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ।
ਇਹ ਵੀ ਪੜ੍ਹੋ : ਦਾਜ ਦੀ ਭੇਟ ਚੜੀ ਇਕ ਹੋਰ ਵਿਆਹੁਤਾ, ਸਹੁਰਿਆਂ ਤੋਂ ਦੁਖੀ 20 ਸਾਲਾ ਮੁਟਿਆਰ ਨੇ ਦੁਨੀਆ ਨੂੰ ਕਿਹਾ ਅਲਵਿਦਾ
ਨੋਟ - ਪੰਜਾਬ ’ਚ ਖ਼ਰਾਬ ਹੋ ਰਹੇ ਹਾਲਤ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ