ਪਤੀ ਤੋਂ ਤੰਗ ਆ ਕੇ ਨਹਿਰ ''ਚ ਛਾਲ ਮਾਰ ਕੇ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

05/18/2024 5:02:45 PM

ਫਰੀਦਕੋਟ (ਰਾਜਨ)-ਫਰੀਦਕੋਟ ਜ਼ਿਲ੍ਹੇ ਦੇ ਪਿੰਡ ਨਵਾਂ ਕਿਲਾ ਤੋਂ ਟਹਿਣੇ ਵਿਆਹੀ ਇਕ ਔਰਤ ਵੱਲੋਂ ਕਥਿਤ ਆਪਣੇ ਪਤੀ ਅਤੇ ਸਹੁਰੇ ਤੋਂ ਤੰਗ ਆ ਕੇ ਰਾਜਸਥਾਨ ਫੀਡਰ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਇਸ ਮਾਮਲੇ ਵਿਚ ਸਥਾਨਕ ਥਾਣਾ ਸਦਰ ਵਿਖੇ ਮ੍ਰਿਤਕ ਦੇ ਪਤੀ ਸਮੇਤ ਦੋ ਲੋਕਾਂ ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਦੇ ਭਰਾ ਰਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਨਵਾਂ ਕਿਲਾ ਨੇ ਪੁਲਸ ਨੂੰ ਬਿਆਨ ਕੀਤਾ ਕਿ ਉਸ ਦੀ ਭੈਣ ਜਸਮੀਨ ਕੌਰ ਦਾ ਵਿਆਹ 15 ਸਾਲ ਪਹਿਲਾਂ ਕੁਲਦੀਪ ਸਿੰਘ ਪੁੱਤਰ ਹਰਮੰਦਰ ਸਿੰਘ ਵਾਸੀ ਟਹਿਣਾ ਨਾਲ ਹੋਇਆ ਸੀ ਅਤੇ ਵਿਆਹ ਤੋਂ ਬਾਅਦ ਉਸ ਨੇ ਤਿੰਨ ਬੱਚਿਆਂ ਨੂੰ ਜਨਮ ਦਿੱਤਾ। 

ਬਿਆਨਕਰਤਾ ਨੇ ਦੋਸ਼ ਲਗਾਇਆ ਕਿ ਜਸਮੀਨ ਕੌਰ ਦਾ ਪਤੀ ਅਤੇ ਸਹੁਰਾ ਉਸ ਨੂੰ ਤੰਗ-ਪ੍ਰੇਸ਼ਾਨ ਕਰਦੇ ਆ ਰਹੇ ਸਨ ਕਿਉਂਕਿ ਉਸ ਦਾ ਪਤੀ ਕੁਲਦੀਪ ਸਿੰਘ ਦੂਜਾ ਵਿਆਹ ਕਰਵਾਉਣਾ ਚਾਹੁੰਦਾ ਸੀ, ਜਿਸ ਤੋਂ ਤੰਗ ਆ ਕੇ ਜਸਮੀਨ ਕੌਰ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਥਾਣਾ ਸਿਟੀ ਵਿਖੇ ਮ੍ਰਿਤਕ ਦੇ ਪਤੀ ਕੁਲਦੀਪ ਸਿੰਘ ਅਤੇ ਸਹੁਰੇ ਹਰਮੰਦਰ ਸਿੰਘ ’ਤੇ ਮੁਕੱਦਮਾ ਦਰਜ ਕਰਕੇ ਪੁਲਸ ਵੱਲੋਂ ਅਗਲੀ ਕਾਰਵਾਈ ਜਾਰੀ ਹੈ।
 

ਇਹ ਵੀ ਪੜ੍ਹੋ-ਪੰਜਾਬ 'ਚ ਮੌਸਮ ਵਿਭਾਗ ਵੱਲੋਂ 'ਲੂ' ਦਾ ਆਰੇਂਜ ਤੇ ਯੈਲੋ ਅਲਰਟ ਜਾਰੀ, ਜਾਣੋ ਅਗਲੇ ਦਿਨਾਂ ਦੀ ਤਾਜ਼ਾ ਅਪਡੇਟ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News