ਕ੍ਰਿਸ਼ਨਾ ਕਾਲਜ ਰੱਲੀ ਵਿਖੇ ‘ਮਹਿਲਾ ਦਿਵਸ’ ਮਨਾਇਆ ਗਿਆ

03/08/2021 10:32:49 PM

ਬੁਢਲਾਡਾ (ਮਨਜੀਤ)- ਇਲਾਕੇ ਦੀ ਨਾਮਵਰ ਸੰਸਥਾ ਕ੍ਰਿਸ਼ਨਾ ਕਾਲਜ ਰੱਲੀ ਵਿਖੇ ‘ਮਹਿਲਾ ਦਿਵਸ’ ਮੌਕੇ ਸ਼ਾਨਦਾਰ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਐਮ.ਡੀ ਕਮਲ ਸਿੰਗਲਾ, ਚੈਅਰਮੈਨ ਸੁਖਵਿੰਦਰ ਸਿੰਘ ਚਹਿਲ ਅਤੇ ਪ੍ਰਧਾਨ ਡਾ. ਵਿਜੇ ਸਿੰਗਲਾ ਸਮੂਹ ਪਰਿਵਾਰ ਸਹਿਤ ਸ਼ਾਮਿਲ ਹੋਏ। ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੀਆਂ ਵਿਦਿਆਰਥਣਾਂ ਵਲੋਂ ਗੀਤ, ਕਵਿਤਾ, ਲੋਕ ਗੀਤ, ਭਾਸ਼ਣ, ਗਜ਼ਲ,ਟੱਪੇ, ਗਿੱਧਾ ਅਤੇ ਬੋਲੀਆਂ ਦੁਆਰਾ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਪ੍ਰੋਗਰਾਮ ਦਾ ਆਰੰਭ ਮਹਿਲਾ ਦਿਵਸ ਨੂੰ ਸਮਰਪਿਤ ਮਨੇਜਮੈਂਟ ਮਹਿਲਾਵਾਂ ਵਲੋਂ ਰਿਬਿਨ ਕੱਟ ਕੇ ਕੀਤਾ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਸੰਸਾਰ ਦੀਆਂ ਮਹਾਨ ਮਹਿਲਾਵਾਂ ਨੂੰ ਯਾਦ ਕਰਕੇ ਅਤੇ ਉਨ੍ਹਾਂ ਨੂੰ ਨਮਨ ਕਰਕੇ ਕੀਤਾ ਗਿਆ। ਇਸ ਮੌਕੇ ਐਮ.ਡੀ ਕਮਲ ਸਿੰਗਲਾ ਵਲੋਂ ਮਹਿਲਾ ਦਿਵਸ ਦੀਆਂ ਸਾਰਿਆਂ ਨੂੰ ਵਧਾਈ ਦਿੱਤੀਆਂ ਅਤੇ ਕਿਹਾ ਕਿ ਸਾਰੀਆਂ ਵਿਦਿਆਰਥਣਾਂ ਨੂੰ ਮਹਿਲਾ ਦਿਵਸ ਮੌਕੇ ਸੰਸਾਰ ਦੀਆਂ ਮਹਾਨ ਔਰਤਾਂ ਤੋਂ ਸੇਧ ਪ੍ਰਾਪਤ ਕਰਨੀ ਚਾਹੀਦੀ ਹੈ। ਇਸ ਮੌਕੇ ਮੈਡਮ ਹਰਸ਼ ਸਿੰਗਲਾ ਵਲੋਂ ਵਿਦਿਆਰਥਣਾਂ ਨੂੰ ਸਮਾਜ ਅਤੇ ਇਤਿਹਾਸਕ ਔਰਤਾਂ ਦੇ ਯੋਗਦਾਨ ਬਾਰੇ ਦੱਸਿਆ ਅਤੇ ਸਾਰੀਆਂ ਵਿਦਿਆਰਥਣਾਂ ਨੂੰ ਮਹਿਲਾ ਸ਼ਕਤੀ ਦਾ ਅਹਿਸਾਸ ਕਰਵਾਇਆ। ਇਸ ਮੌਕੇ ਮੈਡਮ ਡਾ. ਰਾਜ ਸਿੰਗਲਾ ਵਲੋਂ ਵਿਦਿਆਰਥਣਾਂ ਨੂੰ ਸਮਾਜ ਦੀਆਂ ਬੁਰਾਈਆਂ ਦੇ ਵਿਰੁੱਧ ਲੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਕੈਂਪਸ ਵਿਚ ਮਹਿਲਾਵਾਂ ਵਿਰੁੱਧ ਹੁੰਦੇ ਅਤਿਆਚਾਰ ਨੂੰ ਰੋਕਣ ਲਈ ਇਕ ਕਮੇਟੀ ਬਣਾਈ ਗਈ ਜਿਸ ਵੱਖ-ਵੱਖ ਵਿਭਾਗਾਂ ਦੀਆਂ ਵਿਦਿਆਰਥਣਾਂ ਅਤੇ ਮਹਿਲਾ ਅਧਿਆਪਕਾਂ ਨੂੰ ਸ਼ਾਮਿਲ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਵਲੋਂ ਸਾਰੇ ਮਹਿਮਾਨਾਂ ਨੂੰ ਜੀਆਇਆਂ ਕਿਹਾ ਅਤੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਡੇ ਇਤਿਹਾਸ ਅਤੇ ਸਮਾਜ ਵਿਚ ਮਹਿਲਾਵਾਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। ਇਸ ਲਈ ਸਾਰੀਆਂ ਵਿਦਿਆਰਥਣਾਂ ਨੂੰ ਇਤਿਹਾਸ ਦੀਆਂ ਪ੍ਰਸਿੱਧ ਮਹਿਲਾਵਾਂ ਤੋਂ ਸੇਧ ਪ੍ਰਾਪਤ ਕਰਕੇ ਸਮਾਜ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਇਸ ਮੌਕੇ ਸਟੇਜ ਸੰਚਾਲਕ ਦੀ ਭੂਮਿਕਾ ਪ੍ਰੋਫੈਸਰ ਆਂਚਲ ਬਾਂਸਲ ਨੇ ਨਿਭਾਈ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਮਹਿਲਾ ਦਿਵਸ ਦੀਆਂ ਸਭਨਾਂ ਨੂੰ ਵਧਾਈਆਂ ਦਿਤੀਆਂ।


Bharat Thapa

Content Editor

Related News