ਮਹਿਲਾ ਕਿਸਾਨ ਦਿਵਸ ’ਚ ਸ਼ਾਮਲ ਹੋਣ ਲਈ ਆਂਗਣਵਾੜੀ ਵਰਕਰਾਂ ਦੇ ਜਥੇ ਰਵਾਨਾ
Sunday, Jan 17, 2021 - 12:13 PM (IST)

ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ,ਸੁਖਪਾਲ ਢਿੱਲੋਂ): ਖੇਤੀ ਕਾਨੂੰਨਾਂ ਦੇ ਵਿਰੋਧ ’ਚ ਦਿਲੀ ਦੇ ਬਾਰਡਰਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋ 18 ਜਨਵਰੀ ਨੂੰ ਮਨਾਏ ਜਾ ਰਹੇ ਮਹਿਲਾ ਕਿਸਾਨ ਦਿਵਸ ਵਿਚ ਸ਼ਾਮਲ ਹੋਣ ਲਈ ਵੱਡੀ ਗਿਣਤੀ ’ਚ ਆਂਗਣਵਾੜੀ ਵਰਕਰਾਂ ਦੇ ਜਥੇ ਰਵਾਨਾ ਹੋਏ।ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਵਿਚ ਆਂਗਣਵਾੜੀ ਵਰਕਰਾਂ ਦਾ ਜੱਥਾ ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਰਵਾਨਾ ਹੋਇਆ।
ਇਹ ਵੀ ਪੜ੍ਹੋ: ਫ਼ਿਰੋਜ਼ਪੁਰ ਦੇ ਡੀ.ਐੱਸ.ਪੀ. ਦੀ ਫੇਸਬੁੱਕ ਆਈ.ਡੀ. ਹੈੱਕ, ਕੀਤੇ ਇਹ ਮੈਸੇਜ
ਇਸ ਮੌਕੇ ਉਹਨਾਂ ਕਿਹਾ ਕਿ 18 ਜਨਵਰੀ ਨੂੰ ਦਿੱਲੀ ਵਿਖੇ ਕਿਸਾਨ ਜਥੇਬੰਦੀਆ ਵੱਲੋ ਮਨਾਏ ਜਾ ਰਹੇ ਮਹਿਲਾ ਕਿਸਾਨ ਦਿਵਸ ਵਿਚ ਵੱਡੀ ਗਿਣਤੀ ਚ ਆਂਗਣਵਾੜੀ ਵਰਕਰਾਂ ਸ਼ਮੂਲੀਅਤ ਕਰਨਗੀਆ। ਉਹਨਾਂ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਚਲ ਰਹੇ ਇਸ ਸੰਘਰਸ਼ ਚ ਜਥੇਬੰਦੀ ਵੱਲੋ ਪੂਰਾ ਸਹਿਯੋਗ ਦਿਤਾ ਜਾ ਰਿਹਾ ਅਤੇ ਜਦ ਤਕ ਕਾਨੂੰਨ ਰਦ ਨ੍ਹੀ ਹੁੰਦੇ ਸੰਘਰਸ਼ ਇਸੇ ਤਰਾਂ ਜਾਰੀ ਰਹੇਗਾ। ਉਹਨਾਂ ਕਿਹਾ ਕਿ ਕਾਰਪੋਰੇਟ ਘਰਾਣਿਆ ਨੂੰ ਲਾਭ ਪਹੁੰਚਾਉਣ ਲਈ ਕੇਂਦਰ ਸਰਕਾਰ ਕਿਰਤੀਆਂ ਦੇ ਹਕ ਖੋਹ ਰਹੀ ਹੈ ਜੋ ਕਦਾਚਿਤ ਨਹੀ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਬਰਨਾਲਾ ਦੀ ਧੀ ਗਰਿਮਾ ਵਰਮਾ ਬਣੀ ਅਮਰੀਕਾ ਦੇ ਰਾਸ਼ਟਰਪਤੀ ਦੀ ਪਤਨੀ ਦੀ ਡਿਜੀਟਲ ਡਾਇਰੈਕਟਰ