ਮਲੋਟ ਹਲਕੇ ਤੋਂ ਮਹਿਲਾ ਵਿਧਾਇਕ ਕੈਬਨਿਟ ਮੰਤਰੀ ਦੀ ਸੂਚੀ ’ਚ ਸ਼ਾਮਲ

03/19/2022 12:32:57 PM

ਮਲੋਟ (ਦੁਸਾਂਝ) : ਰਿਜ਼ਰਵ ਹਲਕਾ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ ਦਾ ਨਾਮ ਨਵੀਂ ਸਰਕਾਰ ਦੀ ਪਹਿਲੀ ਕੈਬਨਿਟ ਮੰਤਰੀ ਦੀ ਸੂਚੀ ’ਚ ਆਇਆ ਹੈ। ਬਲਜੀਤ ਕੌਰ ਨੇ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਅਤੇ ਮਲੋਟ ਹਲਕੇ ਦਾ ਧੰਨਵਾਦ ਕੀਤਾ। 2022 ਦੀਆਂ ਚੋਣਾਂ ’ਚ ਹੈਰਾਨੀਜਨਕ ਨਤੀਜੇ ਆਉਣ ਨਾਲ ਜਿੱਥੇ ਪੰਜਾਬ ’ਚ ਆਮ ਆਦਮੀ ਪਾਰਟੀ ਨੇ 92ਵੇਂ ਸੀਟਾਂ ਨਾਲ ਬਹੁਮਤ ਲੈ ਕੇ ਬਾਕੀ ਸਾਰੀਆਂ ਪਾਰਟੀਆਂ ਨੂੰ ਪਿੱਛੇ ਛੱਡ ਦਿੱਤਾ, ਉੱਥੇ ਹੀ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਵੀ ਚੁੱਕ ਲਈ ਗਈ ਹੈ। ਹੁਣ ਉਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ 10 ਕੈਬਨਿਟ ਮੰਤਰੀ ਦੀ ਇਕ ਲਿਸਟ ਜਾਰੀ ਕੀਤੀ ਗਈ ਹੈ, ਜਿਸ ਵਿੱਚ ਮਲੋਟ ਤੋਂ ਵਿਧਾਇਕ ਡਾ. ਬਲਜਿੰਦਰ ਕੌਰ ਦਾ ਨਾਮ ਵੀ ਸ਼ਾਮਲ ਹੈ ਜਿਨ੍ਹਾਂ ਦੀ ਰਿਹਾਇਸ਼ ਜ਼ਿਲ੍ਹਾ ਫ਼ਰੀਦਕੋਟ ’ਚ ਵੀ ਹੈ।

ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਸਰਕਾਰੀ ਹਸਪਤਾਲਾਂ ਨੂੰ ਦਿੱਤੇ ਇਹ ਹੁਕਮ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਬਲਜਿੰਦਰ ਕੌਰ ਨੇ ਦੱਸਿਆ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਟਿਕਟ ਦੇ ਕੇ ਨਿਵਾਜਣਾ ਹੀ ਬਹੁਤ ਵੱਡੀ ਗੱਲ ਸੀ। ਹੁਣ ਪਾਰਟੀ ਉਨ੍ਹਾਂ ’ਤੇ ਵਿਸ਼ਵਾਸ ਰੱਖਦੇ ਹੋਏ ਉਨ੍ਹਾਂ ਨੂੰ ਕੈਬਨਿਟ ’ਚ ਸ਼ਾਮਲ ਕਰ ਰਹੀ ਹੈ ਅਤੇ ਪਾਰਟੀ ਜੋ ਵੀ ਉਨ੍ਹਾਂ ਨੂੰ ਅਹੁਦਾ ਦਵੇਗੀ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ।

ਇਹ ਵੀ ਪੜ੍ਹੋ : ਬਿਜਲੀ ਚੋਰੀ ਰੋਕਣ ਗਏ ਪਾਵਰਕਾਮ ਦੇ ਐੱਸ.ਡੀ.ਓ ਅਤੇ ਮੁਲਾਜ਼ਮਾਂ ਦੀ ਕੀਤੀ ਕੁੱਟਮਾਰ  

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News