ਖਮਾਣੋਂ DSP ਦਫਤਰ ''ਚ ਤਾਇਨਾਤ ਮਹਿਲਾ ਕਰਮੀ ਨੇ ਦਿੱਤੀ ਕੋਰੋਨਾ ਨੂੰ ਮਾਤ

06/27/2020 2:12:22 AM

ਫਤਿਹਗੜ੍ਹ ਸਾਹਿਬ: ਫਤਿਹਗੜ੍ਹ ਸਾਹਿਬ ਦੇ ਖਮਾਣੋਂ ਡੀ. ਐੱਸ. ਪੀ. ਦਫ਼ਤਰ 'ਚ ਤਾਇਨਾਤ ਮਹਿਲਾ ਕਾਂਸਟੇਬਲ ਜੋ ਬੀਤੇ ਦਿਨੀਂ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ, ਦੇਰ ਰਾਤ ਆਪਣੇ ਪਿੰਡ ਜਟਾਣਾ ਪਹੁੰਚੇ । ਜਿੱਥੇ ਲੇਡੀ ਕਾਂਸਟੇਬਲ ਹਰਪ੍ਰੀਤ ਕੌਰ ਦਾ ਪੰਜਾਬ ਪੁਲਸ ਦੇ ਜਵਾਨਾਂ ਵੱਲੋਂ ਫੁੱਲਾਂ ਦੀ ਵਰਖਾ ਅਤੇ ਪਿੰਡ ਵਾਸੀਆਂ ਵੱਲੋਂ ਹਾਰ ਪਹਿਨਾ ਕੇ ਸਵਾਗਤ ਕੀਤਾ ਗਿਆ ।
ਇਸ ਮੌਕੇ ਗਿਆਨ ਸਾਗਰ ਹਸਪਤਾਲ ਬਨੂੜ ਤੋਂ ਕਰੋਨਾ ਦੀ ਜੰਗ ਜਿੱਤ ਕੇ ਆਪਣੇ ਪਿੰਡ ਪਹੁੰਚੀ ਲੇਡੀ ਕਾਂਸਟੇਬਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਡਰਨ ਦੀ ਲੋੜ ਨਹੀਂ ਸਗੋਂ ਇਸ ਨਾਲ ਲੜਨ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਸਮਾਜਿਕ ਦੂਰੀਆਂ ਜ਼ਰੂਰ ਬਣਾ ਕੇ ਰੱਖੀਆਂ ਜਾਣ, ਮੂੰਹ ਤੇ ਮਾਸਕ ਜ਼ਰੂਰ ਪਹਿਨੇ ਜਾਣ ਤਾਂ ਹੀ ਕਰੋਨਾ ਮਹਾਂਮਾਰੀ ਤੋਂ ਬਚਿਆ ਜਾ ਸਕੇ । ਇਸ ਮੌਕੇ ਲੇਡੀ ਕਾਂਸਟੇਬਲ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਔਖੇ ਸਮੇਂ ਵਿੱਚ ਘਰਦਿਆਂ ਅਤੇ ਪੁਲਸ  ਵਿਭਾਗ ਵੱਲੋਂ ਉਨ੍ਹਾਂ ਦੀ ਬਹੁਤ ਹੌਸਲਾ ਅਫਜਾਈ ਕੀਤੀ ਗਈ ਇਸ ਬਦਲੇ ਉਹ ਇਨ੍ਹਾਂ ਦਾ ਬਹੁਤ ਧੰਨਵਾਦ ਕਰਦੇ ਹਨ । ਇਸ ਮੌਕੇ ਪਹੁੰਚੇ ਥਾਣਾ ਖਮਾਣੋਂ ਦੇ ਮੁਖੀ ਇੰਸਪੈਕਟਰ ਰਾਜ ਕੁਮਾਰ ਨੇ ਕਿਹਾ ਕਿ ਪੁਲਸ ਵਿਭਾਗ ਨੂੰ ਅਜਿਹੇ ਕਾਂਸਟੇਬਲਾਂ ਤੇ ਬਹੁਤ ਮਾਣ ਹੈ ਜੋ ਆਪਣੀ ਡਿਊਟੀ ਦੌਰਾਨ ਸਖ਼ਤ ਮਿਹਨਤ ਕਰਕੇ ਲੋਕਾਂ ਦੀ ਸੇਵਾ ਕਰਦੇ ਹਨ ।


Deepak Kumar

Content Editor

Related News