ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ

Sunday, Feb 23, 2020 - 07:54 PM (IST)

ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ

ਸ਼ੇਰਪੁਰ,(ਸਿੰਗਲਾ)- ਕਸਬਾ ਸ਼ੇਰਪੁਰ ਵਿਖੇ ਇਕ ਗਰੀਬ ਮਜ਼ਦੂਰ ਦੀ ਕਰੰਟ ਲੱਗਣ ਕਾਰਣ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਜਾÎਣਕਾਰੀ ਅਨੁਸਾਰ ਰਾਜ ਮਿਸਤਰੀ ਦਾ ਕੰਮ ਕਰਦਾ ਗੁਰਦੀਪ ਸਿੰਘ ਪੁੱਤਰ ਅਜੈਬ ਸਿੰਘ (30) ਰਵਿਦਾਸੀਆ ਪੱਤੀ ਵਾਸੀ ਸ਼ੇਰਪੁਰ ਬੜੀ ਰੋਡ ਬੱਸ ਸਟੈਂਡ ਦੇ ਸਾਹਮਣੇ ਇਕ ਦੁਕਾਨ 'ਤੇ ਚੱਲ ਰਹੇ ਉਸਾਰੀ ਦੇ ਕੰਮ ਲਈ ਮਜ਼ਦੂਰੀ ਕਰ ਰਿਹਾ ਸੀ, ਜੋ ਕਿ ਅੱਜ ਸਵੇਰੇ 10 ਵਜੇ ਦੇ ਕਰੀਬ ਦੁਕਾਨ ਦੀ ਛੱਤ ਉੱਪਰ ਲੱਗੇ ਇਕ ਆਈਲੈੱਟਸ ਸੈਂਟਰ ਦੇ ਬੋਰਡ ਨੂੰ ਠੀਕ ਕਰ ਰਿਹਾ ਸੀ ਤਾਂ ਅਚਾਨਕ ਬੋਰਡ ਦੁਕਾਨ ਅੱਗੋਂ ਲੰਘ ਰਹੀਆਂ ਹਾਈ ਵੋਲਟੇਜ ਤਾਰਾਂ ਨਾਲ ਟਕਰਾ ਗਿਆ, ਜਿਸ ਨਾਲ ਉਸ ਨੂੰ ਕਰੰਟ ਦਾ ਜ਼ਬਰਦਸਤ ਝਟਕਾ ਲੱਗਾ, ਜਿਸ ਕਾਰਨ ਉਸ ਨੂੰ ਸ਼ੇਰਪੁਰ ਦੇ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ ਪਰ ਹਸਪਤਾਲ 'ਚ ਛੁੱਟੀ ਹੋਣ 'ਤੇ ਐਮਰਜੈਂਸੀ ਸੇਵਾਵਾਂ ਨਾ ਹੋਣ ਕਾਰਣ ਉਸ ਨੂੰ ਇਕ ਪ੍ਰਾਈਵੇਟ ਗੱਡੀ ਰਾਹੀਂ ਸਰਕਾਰੀ ਹਸਪਤਾਲ ਧੂਰੀ ਵਿਚ ਲਿਜਾਇਆ ਗਿਆ, ਜਿਥੇ ਡਾਕਟਰਾਂ ਵੱਲੋ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਥਾਣਾ ਸ਼ੇਰਪੁਰ ਦੀ ਪੁਲਸ ਵੱਲੋਂ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।


author

Bharat Thapa

Content Editor

Related News