ਮੀਟ ਦੀ ਦੁਕਾਨ ’ਤੇ ਕੰਮ ਕਰਦੇ ਮਜ਼ਦੂਰ ਦੀਅਾਂ ਉਂਗਲਾਂ ਕੱਟੀਆਂ
Friday, Dec 14, 2018 - 12:46 AM (IST)

ਜੈਤੋ, (ਜਿੰਦਲ)- ਅੱਜ ਸ਼ਾਮ ਸ੍ਰੀ ਮੁਕਤਸਰ ਰੋਡ ’ਤੇ ਰੇਲਵੇ ਫ਼ਾਟਕਾਂ ਦੇ ਨਜ਼ਦੀਕ ਇਕ ਮਜ਼ਦੂਰ ਗੁਰਪ੍ਰੀਤ ਸਿੰਘ (20) ਪੁੱਤਰ ਰੇਸ਼ਮ ਸਿੰਘ ਵਾਸੀ ਕੋਠੇ ਦਿਹਾਤੀ ਮੀਟ ਦੀ ਦੁਕਾਨ ’ਤੇ ਕੰਮ ਕਰ ਰਿਹਾ ਸੀ ਕਿ ਕੰਮ ਕਰਦੇ ਸਮੇਂ ਅਚਾਨਕ ਮੀਟ ਕੱਟਣ ਵਾਲੀ ਚਾਕੂ ਉਸ ਦੀਅਾਂ ਉਂਗਲਾਂ ’ਤੇ ਵੱਜ ਗਿਆ, ਜਿਸ ਕਾਰਨ ਮਜ਼ਦੂਰ ਦੀਆਂ ਦੋ ਉਂਗਲਾਂ ਕੱਟੀਆਂ ਗਈਆਂ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਨੌਜਵਾਨ ਵੈੱਲਫੇਅਰ ਸੋਸਾਇਟੀ, ਜੈਤੋ ਦੇ ਪ੍ਰਧਾਨ ਵਿਸ਼ਾਲ ਗੋਇਲ ਸਾਥੀਅਾਂ ਨਾਲ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਮਜ਼ਦੂਰ ਨੂੰ ਜੈਤੋ ਦੇ ਸਿਵਲ ਹਸਪਤਾਲ ਲਿਅਾਂਦਾ। ਹਸਪਤਾਲ ’ਚ ਐਮਰਜੈਂਸੀ ਸੇਵਾਵਾਂ ਠੱਪ ਹੋਣ ਕਾਰਨ ਅਤੇ ਇੱਥੇ ਡਾਕਟਰ ਮੌਜੂਦ ਨਾ ਹੋਣ ਕਾਰਨ ਸੋਸਾਇਟੀ ਦੇ ਮੈਂਬਰ ਨੇ ਜ਼ਖ਼ਮੀ ਨੌਜਵਾਨ ਨੂੰ ਇਕ ਪ੍ਰਾਈਵੇਟ ਹਸਪਤਾਲ ’ਚ ਲਿਜਾ ਕੇ ਉਸ ਦਾ ਇਲਾਜ ਕਰਵਾਇਆ।