ਵਿਸ਼ਵ ਆਬਾਦੀ ਦਿਵਸ : ਪਰਿਵਾਰਕ ਖੁਸ਼ੀਆਂ ਲਈ ਪਰਿਵਾਰ ਨਿਯੋਜਨ ਅਪਣਾਉਣ ਦਾ ਸੱਦਾ

07/11/2020 5:34:56 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਸਿਵਲ ਸਰਜਨ ਸੰਗਰੂਰ ਡਾ. ਗੁਰਿੰਦਰ ਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ. ਕੌਹਰੀਆਂ ਡਾ. ਤੇਜਿੰਦਰ ਸਿੰਘ ਦੀ ਅਗਵਾਈ ਵਿਚ ਬਲਾਕ ਭਰ ਵਿਚ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਡਾ. ਤੇਜਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵੱਲੋਂ ਸੂਬੇ ਅੰਦਰ 11 ਜੁਲਾਈ ਤੋਂ 24 ਜੁਲਾਈ ਤੱਕ ਪਾਪੂਲੇਸ਼ਨ ਸਥਿਰਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਸਾਡੇ ਦੇਸ਼ ਦੀ ਆਬਾਦੀ ਦਾ ਤੇਜੀ ਨਾਲ ਵੱਧਣਾ ਸਾਡੇ ਸਾਰੀਆਂ ਲਈ ਚਿੰਤਾ ਦਾ ਵਿਸ਼ਾ ਹੈ। ਉਨਾਂ ਕਿਹਾ ਕਿ ਜਿਵੇਂ-ਜਿਵੇਂ ਸਾਡੇ ਦੇਸ਼ ਦੀ ਆਬਾਦੀ ਵੱਧਦੀ ਜਾਵੇਗੀ ਉਸੇ ਤਰਾਂ ਸਾਡੇ ਕੁਦਰਤੀ ਸੋਮੇ ਪਾਣੀ, ਅਨਾਜ ਅਤੇ ਹੋਰ ਰੋਜਾਨਾਂ ਵਰਤੋਂ ਵਿਚ ਆਉਂਣ ਵਾਲੀਆਂ ਵਸਤਾਂ ਦੀ ਘਾਟ ਦਾ ਸਾਹਮਣਾ ਕਰਨਾ ਪਵੇਗਾ। ਉਨਾਂ ਕਿਹਾ ਕਿ ਵੱਧ ਰਹੀ ਆਬਾਦੀ 'ਤੇ ਕਾਬੂ ਪਾਉਣ ਲਈ ਲੜਕੇ ਅਤੇ ਲੜਕੀ ਦੀ ਸਹੀ ਉਮਰ ਵਿਚ ਸ਼ਾਦੀ, ਪਹਿਲਾ ਬੱਚਾ ਦੇਰੀ ਨਾਲ, ਬੱਚਿਆਂ ਵਿਚ ਘੱਟੋਂ-ਘੱਟ ਤਿੰਨ ਸਾਲ ਦਾ ਅੰਤਰ ਰੱਖੀਏ। ਲੜਕੇ ਅਤੇ ਲੜਕੀ ਵਿਚ ਫਰਕ ਨਾ ਸਮਝ ਕੇ ਸਿਰਫ ਦੋ ਹੀ ਬੱਚਿਆਂ ਨੂੰ ਜਨਮ ਦੇਈਏ ਤਾਂ ਹੀ ਅਸੀਂ ਆਬਾਦੀ 'ਤੇ ਕੰਟਰੋਲ ਕਰ ਸਕਦੇ ਹਾਂ।

ਬਲਾਕ ਐਜ਼ੂਕੇਟਰ ਨਰਿੰਦਰ ਪਾਲ ਸਿੰਘ ਨੇ ਕਿਹਾ ਕਿ  ਹਰ ਸਾਲ 11 ਜੁਲਾਈ ਨੂੰ ਵਿਸ਼ਵ ਆਬਾਦੀ ਦਿਵਸ ਮਨਾਇਆ ਜਾਂਦਾ ਹੈ। ਦੁਨੀਆ ਵਿਚ ਵਧਦੀ ਆਬਾਦੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਦਿਨ ਮਨਾਇਆ ਜਾਂਦਾ ਹੈ। ਇਸ ਦਿਨ ਲੋਕਾਂ ਨੂੰ ਪਰਿਵਾਰ , ਵਿਚਾਰ, ਲਿੰਗਿਕ ਬਰਾਬਰਤਾ, ਮਨੁੱਖੀ ਅਧਿਕਾਰ ਅਤੇ ਸਿਹਤ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ। ਵਿਸ਼ਵ ਆਬਾਦੀ ਦਿਵਸ ਦੇ ਦਿਨ ਵਿਭਿੰਨ ਪ੍ਰੋਗਰਾਮ ਕੀਤੇ ਜਾਂਦੇ ਹਨ ਜਿਸ ਵਿਚ ਆਬਾਦੀ ਦੇ ਵਾਧੇ ਕਾਰਨ ਹੋਣ ਵਾਲੇ ਖ਼ਤਰਿਆਂ ਪ੍ਰਤੀ ਲੋਕਾਂ ਨੂੰ ਸੁਚੇਤ ਕੀਤਾ ਜਾਂਦਾ ਹੈ। 1989 ਤੋਂ  ਵਿਸ਼ਵ ਆਬਾਦੀ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਦੀ ਸ਼ੁਰੂਆਤ ਸੰਯੁਕਤ ਰਾਸ਼ਟਰ ਸੰਘ ਦੇ ਵਿਕਾਸ ਪ੍ਰੋਗਰਾਮ ਤਹਿਤ ਹੋਈ ਅਤੇ ਇਸ ਤੋਂ ਬਾਅਦ ਸਾਰੇ ਦੇਸ਼ ਵਿਚ ਵਿਸ਼ਵ ਆਬਾਦੀ ਦਿਵਸ ਮਨਾਇਆ ਜਾਣ ਲੱਗਿਆ। ਇਸ ਸਮੇਂ ਵਿਸ਼ਵ ਦੀ ਕੁੱਲ ਜਨਸੰਖਿਆ 7.8 ਬਿਲਿਅਨ ਯਾਨੀ ਕਿ 780 ਕਰੋੜ ਹੈ। ਚੀਨ ਵਿਸ਼ਵ ਦੀ ਸਭ ਤੋਂ ਜ਼ਿਆਦਾ ਆਬਾਦੀ ਵਾਲਾ ਦੇਸ਼ ਹੈ ਜਦਕਿ ਭਾਰਤ ਦੂਜੇ ਨੰਬਰ ਤੇ ਹੈ।
  ਐਲ.ਐਚ.ਵੀ. ਦਰਸ਼ਨ ਕੌਰ ਨੇ ਵੱਧ ਰਹੀ ਆਬਾਦੀ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਸ਼ਾਦੀ ਤੋਂ ਬਾਅਦ ਪਤਨੀ ਵੱਲੋਂ ਪਰਿਵਾਰ ਦੀ ਯੋਜਨਾਂਬੰਦੀ ਕਰ ਲੈਣੀ ਚਾਹੀਦੀ ਹੈ। ਉਨਾਂ ਕਿਹਾ ਕਿ ਯੋਗ ਜੋੜਿਆਂ ਨੂੰ ਪਰਿਵਾਰ ਭਲਾਈ ਦੇ  ਤਰੀਕੇ ਅਪਣਾਏ ਜਾਣ । ਉਨਾਂ ਪਰਿਵਾਰ ਭਲਾਈ ਦੇ ਨਵੇਂ ਤਰੀਕੇ ਛਾਇਆ ਗੋਲੀ, ਅੰਤਰਾ ਟੀਕਾ ਅਤੇ 10 ਸਾਲਾ ਕਾਪਰ—ਟੀ ਅਪਣਾਉਣ ਤੇ ਜੋਰ ਦਿੱਤਾ । ਕੰਪਲੀਟ ਫੈਮਲੀ ਦੇ  ਪਰਿਵਾਰਾਂ ਨੂੰ ਪੱਕੇ ਸਾਧਨ ਨਲਬੰਦੀ ਅਤੇ ਚੀਰਾ ਰਹਿਤ ਨਸਬੰਦੀ ਕਰਵਾਉਣ ਲਈ ਪ੍ਰੇਰਿਤ ਕੀਤਾ ।ਇਸ ਮੌਕੇ ਦਰਸ਼ਨ ਸਿੰਘ ਮ ਪ ਸ, ਕੁਲਦੀਪ ਸਿੰਘ , ਵੀਰ ਸਿੰਘ , ਗੁਰਦੀਪ ਸਿੰਘ , ਨਿੰਦਰ ਕੌਰ ਆਦਿ  ਹਾਜਰ ਸਨ 

ਪਰਿਵਾਰਕ ਖੁਸ਼ੀਆਂ ਲਈ ਪਰਿਵਾਰ ਨਿਯੋਜਨ ਅਪਣਾਉਣ ਦਾ ਸੱਦਾ , ਸਿਵਲ ਹਸਪਤਾਲ 'ਚ ਮਨਾਇਆ ਵਿਸ਼ਵ ਅਬਾਦੀ ਦਿਵਸ

PunjabKesari

ਤਪਾ ਮੰਡੀ(ਸ਼ਾਮ,ਗਰਗ) - ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਜਸਵੀਰ ਸਿੰਘ ਔਲਖ ਦੀ ਅਗਵਾਈ ਹੇਠ ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਵਿਸ਼ਵ ਅਬਾਦੀ ਦਿਵਸ ਮਨਾਇਆ ਗਿਆ, ਜਿਸ ਦੌਰਾਨ ਆਸ਼ਾ ਵਰਕਰਾਂ ਨੂੰ ਮੁਹਿੰਮ ਵਿੱਢਣ ਦਾ ਸੱਦਾ ਦਿੰਦਿਆਂ ਬਲਾਕ ਐਕਸਟੈਂਨਸ਼ਨ ਐਜੂਕੇਟਰ ਗੌਤਮ ਰਿਸ਼ੀ ਤੇ ਐਲਐਚਵੀ ਪਰਮਜੀਤ ਨੇ ਕਿਹਾ ਕਿ ਉਹ ਪਰਿਵਾਰ ਨਿਯੋਜਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰਨ। 11 ਜੁਲਾਈ ਤੋਂ 24 ਜੁਲਾਈ ਤੱਕ ਚੱਲਣ ਵਾਲੇ ਪਰਿਵਾਰ ਨਿਯੋਜਨ ਪੰਦਰਵਾੜੇ ਤਹਿਤ ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਆਉਂਦੇ ਮੰਗਲਵਾਰ ਤੇ ਸ਼ੁੱਕਰਵਾਰ ਨੂੰ ਪਰਿਵਾਰ ਨਿਯੋਜਨ ਅਧੀਨ ਔਰਤਾਂ ਦੇ ਨਲਬੰਦੀ ਅਤੇ ਮਰਦਾਂ ਦੇ ਨਸਬੰਦੀ ਆਪ੍ਰੇਸ਼ਨ ਹੋਣਗੇ। ਉਨਾਂ ਕਿਹਾ ਕਿ ਜਿਥੇ ਮਹਿਲਾਵਾਂ ਨੂੰ ਨਲਬੰਦੀ ਅਤੇ ਪੁਰਸ਼ਾਂ ਨੂੰ ਨਸਬੰਦੀ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ, ਉਥੇ ਮਹਿਲਾਵਾਂ ਨੂੰ ਜਣੇਪੇ ਮੌਕੇ ਪੀਪੀਆਈਯੂਸੀਡੀ ਜਾਂ 48 ਘੰਟੇ 'ਚ ਹੀ ਕਾਪਰ-ਟੀ ਰਖਵਾਉਣ ਲਈ ਹੋਰ ਉਤਸ਼ਾਹਿਤ ਕੀਤਾ ਜਾਵੇ। ਉਹਨਾਂ ਨੇ ਕਿਹਾ ਕਿ ਮੌਜੂਦਾ ਹਾਲਾਤ ਵਿਚ ਬੱਚਿਆਂ ਦੀ ਵਧੀਆ ਸਿਹਤ ਅਤੇ ਪਰਵਰਿਸ਼ ਲਈ ਪਰਿਵਾਰ ਨਿਯੋਜਨ ਦੇ ਸਾਧਨ ਅਪਣਾਉਣੇ ਜ਼ਰੂਰੀ ਹਨ। ਕੋਰੋਨਾ ਵਾਇਰਸ ਐਮਰਜੈਂਸੀ ਦੇ ਬਾਵਜੂਦ ਵੀ ਸਾਨੂੰ ਪਰਿਵਾਰਕ ਕਰਤੱਵਾਂ ਦਾ ਧਿਆਨ ਰੱਖਦਿਆਂ ਸਮਰੱਥ ਰਾਸ਼ਟਰ ਦੀ ਸਿਰਜਣਾ ਲਈ ਪਰਿਵਾਰ ਨੂੰ ਨਿਯੋਜਿਤ ਕਰਨਾ ਜਰੂਰੀ ਹੈ। ਵਿਆਹ ਤੋਂ ਬਾਅਦ ਪਹਿਲਾ ਬੱਚਾ ਦੇਰੀ ਨਾਲ, ਦੂਜੇ ਬੱਚੇ ਦੇ ਜਨਮ ਵਿਚ ਵਿੱਥ ਰੱਖਣੀ ਅਤੇ ਪਰਿਵਾਰ ਨਿਯੋਜਨ ਦੇ ਆਰਜੀ ਅਤੇ ਪੱਕੇ ਤਰੀਕੇ ਅਪਣਾਉਣੇ ਚਾਹੀਦੇ ਹਨ। ਇਸ ਮੌਕੇ ਏਐਨਐਮ ਹਰਪ੍ਰੀਤ ਕੌਰ ਤੇ ਆਸ਼ਾ ਫੈਸਿਲੀਟੇਟਰ ਕਮਲਜੀਤ ਕੌਰ ਵੀ ਮੌਜੂਦ ਸਨ।


Harinder Kaur

Content Editor

Related News