ਪਟਾਕੇ ਵੇਚਣ ਲਈ ਲੈਣਾ ਪਵੇਗਾ ਆਰਜ਼ੀ ਲਾਇਸੈਂਸ, ਜਾਣੋ ਕਦੋਂ ਤੇ ਕਿੱਥੇ ਕਰ ਸਕਦੇ ਹੋ ਅਪਲਾਈ

10/19/2023 4:45:37 PM

ਫਾਜ਼ਿਲਕਾ (ਨਾਗਪਾਲ) : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਲੋਂ ਸਿਵਲ ਰਿਟ ਪਟੀਸ਼ਨ ਨੰਬਰ 23548 ਆਫ 2017 ’ਚ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਦੀਵਾਲੀ ਵਾਲੇ ਦਿਨ 12 ਨਵੰਬਰ ਨੂੰ ਰਾਤ 8 ਤੋਂ 10 ਵਜੇ ਤੱਕ ਅਤੇ ਗੁਰਪੁਰਬ ਵਾਲੇ ਦਿਨ ਸਵੇਰੇ 4 ਤੋਂ 5 ਵਜੇ ਤੱਕ ਅਤੇ ਰਾਤ 9 ਤੋਂ 10 ਵਜੇ ਤੱਕ ਅਤੇ ਨਾਲ ਹੀ ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ਰਾਤ 11.55 ਤੋਂ 12.30 ਵਜੇ ਤੱਕ ਹੀ ਪਟਾਖੇ ਚਲਾਉਣ ਦੀ ਆਗਿਆ ਹੋਵੇਗੀ।

ਸਹਾਇਕ ਕਮਿਸ਼ਨਰ ਸਾਰੰਗਪ੍ਰੀਤ ਸਿੰਘ ਔਜਲਾ ਨੇ ਦੱਸਿਆ ਹੈ ਕਿ ਤਿਉਹਾਰਾਂ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜੀ ਲਾਇਸੈਂਸ ਪ੍ਰਾਪਤ ਕਰਨ ਦੇ ਚਾਹਵਾਨ ਬਿਨੈਕਾਰ ਜਿਨ੍ਹਾਂ ਦੀ ਉਮਰ 18 ਸਾਲ ਤੋਂ ਵੱਧ ਹੈ, 20 ਤੋਂ 25 ਅਕਤੂਬਰ ਤੱਕ ਆਪਣੀਆਂ ਦਰਖਾਸਤਾਂ ਸੇਵਾ ਕੇਂਦਰਾਂ ਰਾਹੀਂ ਜਮਾਂ ਕਰਵਾ ਸਕਦੇ ਹਨ। ਜਿਨ੍ਹਾਂ ਬਿਨੈਕਾਰਾਂ ਵਲੋਂ ਆਪਣੀਆਂ ਦਰਖਾਸਤਾਂ ਦਿੱਤੀਆਂ ਜਾਣਗੀਆਂ, ਉਨ੍ਹਾਂ ਨੂੰ ਆਰਜੀ ਲਾਇਸੈਂਸ ਡਰਾਅ ਸਿਸਟਮ ਰਾਹੀਂ 2 ਨਵੰਬਰ ਨੂੰ ਸਵੇਰੇ 11 ਵਜੇ ਦਫ਼ਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿਚ ਜਾਰੀ ਕੀਤੇ ਜਾਣਗੇ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਦਿੱਤਾ ਵੱਡਾ ਤੋਹਫ਼ਾ, ਨੋਟੀਫਿਕੇਸ਼ਨ ਜਾਰੀ

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 67 ਆਰਜੀ ਲਾਇਸੈਂਸ ਜਾਰੀ ਕੀਤੇ ਜਾਣਗੇ, ਜਿਨਾਂ ’ਚ ਫਾਜ਼ਿਲਕਾ ’ਚ 18, ਅਬੋਹਰ ’ਚ 25, ਜਲਾਲਾਬਾਦ ’ਚ 18, ਅਰਨੀਵਾਲਾ ਸ਼ੇਖਸੁਭਾਨ ’ਚ 6 ਲਾਇਸੈਂਸ ਸ਼ਾਮਿਲ ਹਨ। ਲਾਇਸੈਂਸ ਧਾਰਕਾਂ ਦਾ ਪਟਾਕੇ ਵੇਚਣ ਦਾ ਸਮਾਂ ਸਵੇਰੇ 10 ਤੋਂ ਸ਼ਾਮ 7.30 ਤੱਕ ਹੋਵੇਗਾ। ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਖਿਲਾਫ਼ ਪੁਲਸ ਵਿਭਾਗ ਵਲੋਂ ਗਾਈਡਲਾਈਨਜ ਅੰਡਰ ਟੂ ਐਕਸਪਲੋਸਿਵ ਰੂਲਜ਼ 2008 ਤਹਿਤ ਕਾਰਵਾਈ ਕੀਤੀ ਜਾਵੇਗੀ।

ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹੇ ’ਚ ਨਿਰਧਾਰਿਤ ਕੀਤੀਆਂ ਥਾਵਾਂ ਬਾਰੇ ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਲਈ ਬਹੁਮੰਤਵੀ ਖੇਡ ਸਟੇਡੀਅਮ ਐੱਮ. ਆਰ. ਕਾਲਜ ਰੋਡ ਫਾਜ਼ਿਲਕਾ (ਸਿਵਾਏ ਪਲੇਅ ਗਰਾਉਂਡ ਏਰੀਆ), ਅਬੋਹਰ ਲਈ ਪੁੱਡਾ ਕਾਲੋਨੀ ਫਾਜ਼ਿਲਕਾ ਰੋਡ ਅਬੋਹਰ, ਜਲਾਲਾਬਾਦ ਲਈ ਬਹੁਮੰਤਵੀ ਖੇਡ ਸਟੇਡੀਅਮ ਜਲਾਲਾਬਾਦ (ਸਿਵਾਏ ਪਲੇਅ ਗਰਾਉਂਡ ਏਰੀਆ) ਅਤੇ ਅਰਨੀਵਾਲਾ ਸ਼ੇਖਸੁਭਾਨ ਲਈ ਥਾਣਾ ਅਰਨੀਵਾਲਾ ਸ਼ੇਖਸੁਭਾਨ ਦੇ ਨਾਲ ਲੱਗਦੀ ਪੰਚਾਇਤੀ ਜਗ੍ਹਾ ਨਿਰਧਾਰਤ ਕੀਤੀ ਗਈ ਹੈ।

ਇਹ ਵੀ ਪੜ੍ਹੋ :  ਐਕਸ਼ਨ 'ਚ DGP ਪੰਜਾਬ, ਪੁਲਸ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਨੂੰ ਦਿੱਤੇ ਸਖ਼ਤ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Anuradha

Content Editor

Related News