ਪੁਰਾਣੇ ਝਗੜੇ ਦੀ ਰੰਜਿਸ਼ ''ਚ ਨੌਜਵਾਨ ਨਾਲ ਕੀਤੀ ਕੁੱਟਮਾਰ

06/06/2020 5:43:00 PM

ਫਿਰੋਜ਼ਪੁਰ (ਮਲਹੋਤਰਾ): ਪੁਰਾਣੇ ਝਗੜੇ ਦੀ ਰੰਜਿਸ਼ ਕਾਰਨ ਨੌਜਵਾਨ ਨੂੰ ਘੇਰ ਕੇ ਉਸ ਨਾਲ ਕੁੱਟਮਾਰ ਕਰਨ ਵਾਲੇ 17 ਦੋਸ਼ੀਆਂ ਦੇ ਖਿਲਾਫ ਪੁਲਸ ਨੇ ਪਰਚਾ ਦਰਜ ਕੀਤਾ ਹੈ। ਘਟਨਾ ਥਾਣਾ ਆਰਫਕੇ ਦੇ ਪਿੰਡ ਬੈਲਰ 'ਚ ਹੋਈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਪੀੜਤ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨਾਲ ਪੁਰਾਣੀ ਰੰਿਜਸ਼ ਰੱਖਣ ਵਾਲੇ ਬਲਦੇਵ ਸਿੰਘ, ਲੱਖਾ ਸਿੰਘ ਤੇ ਉਨ੍ਹਾਂ ਦੇ ਕਰੀਬ 15 ਅਣਪਛਾਤੇ ਸਾਥੀਆਂ ਨੇ ਉਸ ਨੂੰ ਘੇਰ ਲਿਆ ਤੇ ਉਸ ਨਾਲ ਕੁੱਟਮਾਰ ਕੀਤੀ। ਏ.ਐੱਸ.ਆਈ. ਸੁਖਦੀਪ ਸਿੰਘ ਅਨੁਸਾਰ ਪਰਚਾ ਦਰਜ ਕਰਨ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


Shyna

Content Editor

Related News