ਮੋਟਰਸਾਈਕਲ-ਕੈਂਟਰ ਵਿਚਕਾਰ ਭਿਆਨਕ ਟੱਕਰ, ਨੌਜਵਾਨ ਦੀ ਮੌਤ

03/13/2020 5:34:23 PM

ਫਿਰੋਜ਼ਪੁਰ (ਸੰਨੀ, ਕੁਮਾਰ) - ਅੱਜ ਸਵੇਰੇ ਕਰੀਬ 9:45 ਕੁ ਵਜੇ ਦੇ ਕਰੀਬ ਫਿਰੋਜ਼ਪੁਰ-ਫਾਜ਼ਿਲਕਾ ਜੀ. ਟੀ. ਰੋਡ ’ਤੇ ਸਥਿਤ ਮਮਦੋਟ ਖਾਈ ਟੀ-ਪੁਆਇੰਟ ਵਾਲੀਆਂ ਨਹਿਰਾਂ ਨਜ਼ਦੀਕ ਮੋਟਰਸਾਈਕਲ ਅਤੇ ਕੈਂਟਰ ਦੇ ਵਿਚਾਲੇ ਭਿਆਨਕ ਟੱਕਰ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਭਿਆਨਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸੰਨੀ ਵਜੋਂ ਹੋਈ ਹੈ, ਜੋ ਕਿ ਆਪਣੇ ਨਾਨਕੇ ਝੋਕ ਮੋਹੜੇ ਵਿਖੇ ਰਹਿੰਦਾ ਸੀ। ਹਾਦਸਾ ਹੋਣ ਤੋਂ ਬਾਅਦ ਕੈਂਟਰ ਚਾਲਕ ਕੈਂਟਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਦੂਜੇ ਪਾਸੇ ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਥਾਣਾ ਫਿਰੋਜ਼ਪੁਰ ਸਦਰ ਦੀ ਪੁਲਸ ਮੌਕੇ ’ਤੇ ਪਹੁੰਚ ਗਈ। ਮਾਮਲੇ ਦੀ ਜਾਂਚ ਕਰ ਰਹੇ ਏੇ. ਐੱਸ. ਆਈ. ਮੇਜਰ ਸਿੰਘ ਨੇ ਦੱਸਿਆ ਕਿ ਲੋਕਾਂ ਵਲੋਂ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਫਿਰੋਜ਼ਪੁਰ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਕੈਂਟਰ ਚਾਲਕ ਖਿਲਾਫ ਮਾਮਲਾ ਦਰਜ ਕਰ ਦਿੱਤਾ। 


rajwinder kaur

Content Editor

Related News