27 ਸਾਲਾ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ

10/08/2021 10:48:38 AM

ਮਲੋਟ (ਜੁਨੇਜਾ): ਮਲੋਟ ਦੇ ਇਕ 27 ਸਾਲਾ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ ਹੋਣ ਦਾ ਸਮਾਚਾਰ ਹੈ। ਨੌਜਵਾਨ ਦੀ ਲਾਸ਼ ਰੇਲਵੇ ਸਟੇਸ਼ਨ ਦੇ ਗੋਦਾਮਾਂ ਨੇੜਿਓਂ ਜਾਂਦੀ ਲਿੰਕ ਸੜਕ ਕੋਲੋਂ ਮਿਲੀ, ਜਿਸ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਮਲੋਟ ਦੇ ਸਰਕਾਰੀ ਹਸਪਤਾਲ ਵਿਖੇ ਲਿਆਂਦਾ। ਇਸ ਸਬੰਧੀ ਜਾਂਚ ਕਰ ਰਹੇ ਏ. ਐੱਸ. ਆਈ. ਅੰਗਰੇਜ਼ ਸਿੰਘ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਪਿਤਾ ਸ਼ਲਵਿੰਦਰ ਸਿੰਘ ਨੇ ਦਰਜ ਬਿਆਨਾਂ ’ਤੇ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।


Shyna

Content Editor

Related News